by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਘਰ 'ਚ ਦਾਖ਼ਲ ਹੋ ਕੇ ਇਕ ਵਿਅਕਤੀ 'ਤੇ ਕਿਰਪਾਨਾਂ ਨਾਲ ਹਮਲਾ ਕਰਨ 'ਤੇ ਪੁਲਿਸ ਨੇ ਦੋ ਲੋਕਾਂ ਨੂੰ ਨਾਮਜ਼ਦ ਕੀਤਾ ਹੈ ਅਤੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਅਧਿਕਾਰੀ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਵਾਸੀ ਚੀਮਾ ਨੇ ਬਿਆਨ ਦਰਜ ਕਰਵਾਏ ਕਿ ਮੈਂ ਆਪਣੇ ਘਰ 'ਚ ਇਕੱਲਾ ਸੀ, ਦਰਵਾਜ਼ਾ ਖੜਕਿਆ ਅਤੇ ਜਦੋਂ ਮੈਂ ਗੇਟ ਖੋਲ੍ਹਿਆ ਤਾਂ ਪੰਜ ਅਣਪਛਾਤੇ ਵਿਅਕਤੀ ਜੋ ਕਿ ਇਕ ਕਾਰ 'ਚ ਆਏ ਸਨ, ਗੇਟ ਦੇ ਬਾਹਰ ਖੜ੍ਹੇ ਸਨ, ਉਨ੍ਹਾਂ 'ਚੋਂ ਦੋ ਵਿਅਕਤੀ ਜ਼ਬਰਦਸਤੀ ਧੱਕੇ ਨਾਲ ਘਰ 'ਚ ਦਾਖ਼ਲ ਹੋ ਗਏ, ਜਿਨ੍ਹਾਂ ਨੇ ਕਿਰਪਾਨਾਂ ਫੜ੍ਹੀਆਂ ਹੋਈਆਂ ਸਨ।
ਉਨ੍ਹਾਂ ਨੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਬਲਰਾਜ ਸਿੰਘ ਵਾਸੀ ਜਗਰਾਓਂ ਹਾਲ ਆਬਾਦ ਇੰਗਲੈਂਡ, ਰਾਜਾ ਸਿੰਘ ਕਬੱਡੀ ਖਿਡਾਰੀ ਰਾਏਸਰ ਅਤੇ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।