by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ 'ਦਿ ਕਸ਼ਮੀਰ ਫਾਈਲਜ਼' ਫਿਲਮ ਦੀ ਤਾਰੀਫ ਕਰਦੇ ਹੋਏ ਕਈ ਟਵੀਟ ਕੀਤੇ ਹਨ। ਬਿੱਟੂ ਨੇ ਫਿਲਮ ਦੀ ਨਿਰਮਾਤਾ ਪੱਲਵੀ ਜੋਸ਼ੀ, ਨਿਰਦੇਸ਼ਕ ਵਿਵੇਕ ਰੰਜਨ ਅਗਨੀਹੋਤਰੀ ਅਤੇ ਕਲਾਕਾਰਾਂ ਨੂੰ ਵਧਾਈ ਦਿੱਤੀ।
ਰਵਨੀਤ ਬਿੱਟੂ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਪੰਜਾਬ ਵਿੱਚ ਅੱਤਵਾਦ ਦੇ ਦੌਰ ਵਿੱਚ ਸਿੱਖ, ਹਿੰਦੂ ਅਤੇ ਪੁਲਿਸ ਦੇ ਲੋਕ ਮਾਰੇ ਗਏ। ਉਨ੍ਹਾਂ ਲਿਖਿਆ ਹੈ ਕਿ ਜਿਸ ਤਰ੍ਹਾਂ ਕਸ਼ਮੀਰ ਫਾਈਲਜ਼ 'ਚ ਕਸ਼ਮੀਰੀ ਹਿੰਦੂਆਂ 'ਤੇ ਹੋਏ ਜ਼ੁਲਮਾਂ ਦੀ ਸੱਚੀ ਕਹਾਣੀ ਦਿਖਾਈ ਗਈ ਹੈ, ਉਸੇ ਤਰ੍ਹਾਂ ਪੰਜਾਬ ਦੇ ਉਸ ਕਾਲੇ ਦੌਰ 'ਤੇ ਵੀ ਫਿਲਮ ਬਣਾਈ ਜਾਣੀ ਚਾਹੀਦੀ ਹੈ। ਕਾਂਗਰਸੀ ਸੰਸਦ ਮੈਂਬਰ ਨੇ ਲਿਖਿਆ ਹੈ ਕਿ ਪੰਜਾਬ 'ਚ ਅੱਤਵਾਦ ਨਾਲ ਝੁਲਸ ਚੁੱਕੇ ਪਰਿਵਾਰਾਂ ਦਾ ਸੱਚ ਵੀ ਸਾਹਮਣੇ ਲਿਆਉਣ ਦੀ ਲੋੜ ਹੈ।