by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ 'ਚ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਬੰਟੀ ਉਰਫ ਲਿਫਾਫਾ ਨਾਂ ਦੇ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਐਂਟੀ ਨਾਰਕੋਟਿਕਸ ਸੈੱਲ ਦੇ ਅਧਿਕਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਉਸ ਦੇ ਘਰ ਦੇ ਨੇੜਿਓਂ ਕਾਬੂ ਕੀਤਾ ਗਿਆ ਸੀ, ਜਦੋਂ ਪੁਲਸ ਉਸ ਕੋਲ ਪਹੁੰਚੀ। ਉਸ ਨੇ ਆਪਣੀ ਜੇਬ 'ਚੋਂ ਇਕ ਪੈਕਟ ਕੱਢ ਕੇ ਸੁੱਟ ਦਿੱਤਾ, ਜਿਸ ਦੀ ਜਾਂਚ ਕਰਨ 'ਤੇ ਪਤਾ ਲੱਗਾ ਕਿ ਉਸ ਕੋਲ 50 ਗ੍ਰਾਮ ਹੈਰੋਇਨ ਸੀ। ਪੁਲਿਸ ਦਾ ਕਹਿਣਾ ਹੈ ਕਿ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।ਨ ਸ਼ਾ ਲੈ ਕੇ ਆਉਂਦਾ ਸੀ, ਕਿੱਥੋਂ ਸਪਲਾਈ ਕਰਦਾ ਸੀ।