ਨਿਊਜ਼ ਡੈਸਕ : ਜੰਮੂ-ਕਸ਼ਮੀਰ ਦੇ ਸ੍ਰੀਨਗਰ ਸ਼ਹਿਰ ਦੇ ਬਾਹਰੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ 'ਚ ਤਿੰਨ ਅੱਤਵਾਦੀ ਹਲਾਕ ਹੋ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਨੌਗਾਮ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਪਿੱਛੋਂ ਸੁਰੱਖਿਆ ਬਲਾਂ ਨੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਤੇ ਮੁਕਾਬਲਾ ਸ਼ੁਰੂ ਹੋ ਗਿਆ। ਪੁਲਿਸ ਮੁਤਾਬਕ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਸ਼ੋਪੀਆਂ ਦੇ ਆਦਿਲ ਤੇਲੀ ਤੇ ਸਾਕਿਬ ਤਾਂਤਰੇ ਵਜੋਂ ਹੋਈ ਹੈ। ਤੀਜਾ ਅੱਤਵਾਦੀ ਸ਼ਾਇਦ ਉਮਰ ਤੇਲੀ ਹੈ।
ਉਸ ਦੇ ਪਰਿਵਾਰ ਨੂੰ ਪਛਾਣ ਲਈ ਬੁਲਾਇਆ ਹੈ। ਤਿੰਨੋਂ ਸਥਾਨਕ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸਨ। ਮੁਕਾਬਲੇ ਵਾਲੀ ਥਾਂ ਤੋਂ ਏਕੇ-47 ਅਤੇ ਦੋ ਬੰਦੂਕਾਂ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਤਲਾਸ਼ੀ ਮੁਹਿੰਮ ਚਲਾਈ ਸੀ ਪਰ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਤੋਂ ਬਾਅਦ ਦੋਵੇਂ ਪਾਸੇ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ ਵਿੱਚ ਅੱਤਵਾਦੀ ਹਲਾਕ ਹੋ ਗਏ। ਜਿਨ੍ਹਾਂ ਨੂੰ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੁਰੱਖਿਆ ਬਲਾਂ ਨੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਕਸ਼ਮੀਰ ਦੇ ਪੁਵਿਲ ਇੰਸਪੈਕਟਰ ਜਨਰਲ (ਆਈਜੀਪੀ) ਵਿਜੈ ਕੁਮਾਰ ਨੇ ਕਿਹਾ ਕਿ ਇਨ੍ਹਾਂ ਅੱਤਵਾਦੀਆਂ ਦਾ 9 ਮਾਰਚ ਨੂੰ ਸ਼ਹਿਰ ਦੇ ਖੋਨਮੋਹ ਇਲਾਕੇ ਵਿੱਚ ਸਰਪੰਚ ਦੀ ਹੱਤਿਆ ਵਿੱਚ ਸ਼ਾਮਲ ਹੋਣ ਦਾ ਖ਼ਦਸ਼ਾ ਹੈ।