by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗਵੰਤ ਸਿੰਘ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ ਪਰ ਆਮ ਆਦਮੀ ਪਾਰਟੀ ਦੇ ਏਜੰਡੇ ਨੂੰ ਲਾਗੂ ਕਰਨ ਅਤੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਰਾਘਵ ਚੱਢਾ ਪੰਜਾਬ ਦੀ ਸਿਆਸਤ ’ਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ।
ਪਿਛਲੇ ਕਾਫੀ ਸਮੇਂ ਤੋਂ ਰਾਘਵ ਚੱਢਾ ਹੀ ਆਮ ਆਦਮੀ ਪਾਰਟੀ ਦੀ ਸਮੁੱਚੀ ਰਣਨੀਤੀ ਬਣਾ ਰਹੇ ਸਨ। ਪੰਜਾਬ ’ਚ ਵਧੀਆ ਪ੍ਰਸ਼ਾਸਨ ਦੇ ਕੇ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਲੋਕਾਂ ਨੂੰ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਕਾਂਗਰਸ, ਭਾਜਪਾ ਅਤੇ ਹੋਰਨਾਂ ਪਾਰਟੀਆਂ ਦਾ ਬਦਲ ਸਿਰਫ ਆਮ ਆਦਮੀ ਪਾਰਟੀ ਹੀ ਹੈ।
ਸੂਤਰਾਂ ਅਨੁਸਾਰ ਰਾਘਵ ਚੱਢਾ ਦਿੱਲੀ ਵਿਧਾਨ ਸਭਾ ਅਤੇ ਚੇਅਰਮੈਨੀ ਤੋਂ ਅਸਤੀਫ਼ਾ ਦੇ ਕੇ ਪੰਜਾਬ ’ਚੋਂ ਰਾਜ ਸਭਾ ਦੇ ਐੱਮ. ਪੀ. ਬਣ ਸਕਦੇ ਹਨ। ਅਜਿਹਾ ਕਰ ਕੇ ਜਿੱਥੇ ਉਹ ਦੇਸ਼ ਦੀ ਸਿਆਸਤ ’ਚ ਆਪਣਾ ਯੋਗਦਾਨ ਪਾਉਣਗੇ, ਉਥੇ ਹੀ ਪੰਜਾਬ ਦੀ ਸਿਆਸਤ ’ਚ ਵੀ ਆਪਣਾ ਅਹਿਮ ਯੋਗਦਾਨ ਪਾਉਣਗੇ।