ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਸਾਬਕਾ ਕ੍ਰਿਕਟ ਹਰਭਜਨ ਸਿੰਘ ਨੂੰ ਪੰਜਾਬ ਤੋਂ ਰਾਜ ਸਭਾ ਭੇਜ ਸਕਦੀ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਰਭਜਨ ਸਿੰਘ ਨੂੰ ਰਾਜ ਸਭਾ ਸੀਟ ਦੇਣ ਦਾ ਪ੍ਰਸਤਾਵ ਰੱਖਿਆ ਹੈ। ਹਾਲਾਂਕਿ ਅਜੇ ਤਕ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।
ਪੰਜਾਬ ਵਿੱਚ ਪੰਜ ਰਾਜ ਸਭਾ ਮੈਂਬਰਾਂ ਦੀ ਚੋਣ ਲਈ 14 ਮਾਰਚ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਚੋਣਾਂ 'ਚ 'ਆਪ' ਨੂੰ 117 'ਚੋਂ 92 ਸੀਟਾਂ ਮਿਲੀਆਂ ਸਨ। ਅਜਿਹੇ 'ਚ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਹੀ ਮੈਂਬਰ ਰਾਜ ਸਭਾ ਲਈ ਚੁਣੇ ਜਾਣਾ ਤੈਅ ਹੈ। ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਦੋ ਵਾਰ ਵੋਟਿੰਗ ਹੋਵੇਗੀ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦੇ ਸੰਪਰਕ ਬਾਰੇ ਵੀ ਅਟਕਲਾਂ ਲਾਈਆਂ ਜਾ ਰਹੀਆਂ ਸਨ। ਹੁਣ ਹਰਭਜਨ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਰਾਜ ਸਭਾ ਚੋਣਾਂ ਵਿੱਚ ਖੜ੍ਹੇ ਹੋਣ ਬਾਰੇ ਸਥਿਤੀ ਇੱਕ-ਦੋ ਦਿਨਾਂ ਵਿੱਚ ਸਾਫ਼ ਹੋਣ ਦੀ ਉਮੀਦ ਹੈ।