by jaskamal
ਨਿਊਜ਼ ਡੈਸਕ : ਜਲੰਧਰ ਦੇ ਟਰਾਂਸਪੋਰਟ ਨਗਰ 'ਚ ਕਿਸੇ ਪਰੇਸ਼ਾਨੀ ਦੇ ਚੱਲਦਿਆਂ ਟਰੱਕ ਚਾਲਕ ਨੇ ਟਰੱਕ ਦੇ ਪਿੱਛੇ ਬਣੇ ਐਂਗਲ ਨਾਲ ਰੱਸੀ ਬੰਨ੍ਹ ਕੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਮ੍ਰਿਚਕ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਕੈਰੋਂ ਪੱਟੀ ਤਰਨਤਾਰਨ ਦੇ ਰੂਪ 'ਚ ਹੋਈ ਹੈ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਮੌਕੇਂ 'ਤੇ ਪੁਹੁਚੀ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।