ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਕਿਸਾਨਾਂ ਲਈ ਹੋਲੀ ਦੇ ਤਿਉਹਾਰ ਦੇ ਮੌਕੇ ’ਤੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਕਿਸਾਨਾਂ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦਿਆਂ ਸਰਕਾਰ ਨੂੰ ਗੁਹਾਰ ਲਗਾ ਰਹੇ ਸਨ ਕਿ ਉਨ੍ਹਾਂ ਦੀ ਫ਼ਸਲ ਤਬਾਹ ਹੋ ਚੁੱਕੀ ਹੈ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ।
ਉਨ੍ਹਾਂ ਨੇ ਇਕ ਪੋਸਟ ਪਾਉਂਦੇ ਲਿਖਿਆ ਹੈ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਇਕ ਅਰਬ, ਇਕ ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਜ਼ਦੂਰਾਂ ਲਈ ਵੀ ਖ਼ੁਸ਼ਖ਼ਬਰੀ ਹੈ, ਜੋ ਨਰਮੇ ਦੀ ਫ਼ਸਲ ਦੀ ਚੁਗਾਈ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।