by jaskamal
ਨਿਊਜ਼ ਡੈਸਕ : ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਇਸ ਦੌਰਾਨ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ 23 ਸਾਲਾ ਲੜਕੀ ਨਾਲ ਜਬਰ-ਜਨਾਹ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੀੜਤ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਉਣ ਪਹੁੰਚੀ ਸੀ ਤਾਂ 5 ਨੌਜਵਾਨ ਉਸ ਨੂੰ ਗੱਲਾਂ 'ਚ ਲਾ ਕੇ ਆਪਣੇ ਨਾਲ ਲੈ ਗਏ ਅਤੇ ਚੱਲਦੀ ਕਾਰ 'ਚ ਜਬਰ-ਜਨਾਹ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 16 ਮਾਰਚ ਨੂੰ ਕੁਝ ਕਾਰ ਸਵਾਰ ਨੌਜਵਾਨ ਨਾਕਾ ਤੋੜ ਕੇ ਭੱਜ ਗਏ ਸਨ।
ਉਕਤ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ 5 ਨੌਜਵਾਨ ਤੇ ਇਕ ਲੜਕੀ ਨੂੰ ਪਾਇਆ ਗਿਆ, ਜਿਸ ਤੋਂ ਬਾਅਦ ਉਕਤ ਲੜਕੀ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਘਟਨਾ ਸਬੰਧੀ ਬਿਆਨ ਦਰਜ ਕਰਵਾਏ, ਜਿਸ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।