by jaskamal
ਨਿਊਜ਼ ਡੈਸਕ : ਪੰਜਾਬ 'ਚ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਦੇ ਨਵੇਂ ਮੰਤਰੀਆਂ ਵੱਲੋਂ ਅੱਜ ਸਹੁੰ ਚੁੱਕ ਕੇ ਆਪਣਾ ਕਾਰਜਭਾਰ ਸੰਭਾਲਿਆ ਜਾਣਾ ਹੈ। ਇਸ ਨੂੰ ਲੈ ਕੇ ਪੰਜਾਬ ਸਿਵਲ ਸਕੱਤਰੇਤ 'ਚ ਪਹਿਲੀ ਕੈਬਨਿਟ ਬੈਠਕ ਰੱਖੀ ਗਈ ਸੀ, ਜਿਸ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪਹਿਲਾਂ ਇਸ ਬੈਠਕ ਦਾ ਸਮਾਂ 19 ਮਾਰਚ ਦਿਨ ਸ਼ਨੀਵਾਰ ਦੁਪਹਿਰ 12.30 ਵਜੇ ਤੈਅ ਕੀਤਾ ਗਿਆ ਸੀ, ਜਿਸ ਨੂੰ ਬਦਲ ਦਿੱਤਾ ਗਿਆ ਹੈ।ਹੁਣ ਨਵੇਂ ਸਮੇਂ ਮੁਤਾਬਕ ਸ਼ਨੀਵਾਰ ਦੁਪਹਿਰ 2 ਵਜੇ ਇਹ ਬੈਠਕ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ਵਿਖੇ ਹੋਵੇਗੀ। ਇਸ ਬੈਠਕ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਫ਼ੈਸਲਿਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਬੈਠਕ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।