by jaskamal
ਨਿਊਜ਼ ਡੈਸਕ : ਫਿਰੋਜ਼ਪੁਰ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਸਾਈਕਲ ਸਵਾਰ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ ਦੇ ਚਸ਼ਮਦੀਦ ਰੋਹਨ ਨਾਂ ਦੇ ਨੌਜਵਾਨ ਨੇ ਦੱਸਿਆ ਕਿ ਸਥਾਨਕ ਖਾਈ ਵਾਲੇ ਅੱਡੇ ਨੇੜੇ ਬੀਤੀ ਸ਼ਾਮ ਇਕ ਸਾਈਕਲ ਸਵਾਰ ਟਰੱਕ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਰੋਹਨ ਨੇ ਦੱਸਿਆ ਕਿ ਸੜਕ 'ਤੇ ਇਕ ਆਟੋ ਨੇ ਪਹਿਲਾਂ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਾਈਕਲ ਸਵਾਰ ਕੋਲੋਂ ਲੰਘ ਰਹੇ ਇਕ ਟਰੱਕ ਦੇ ਪਿਛਲੇ ਟਾਇਰ ਥੱਲੇ ਆ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਹੀ ਸਾਈਕਲ ਸਵਾਰ ਦੀ ਮੌਤ ਹੋ ਗਈ। ਫਿਲਹਾਲ ਸਾਈਕਲ ਸਵਾਰ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਹਾਦਸੇ ਦੀ ਜਾਣਕਾਰੀ ਹੀ ਮੌਕੇ 'ਤੇ ਪੁੱਜੀ ਪੁਲਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।