by jaskamal
ਨਿਊਜ਼ ਡੈਸਕ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਅੱਜ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੀ ਕੈਬਨਿਟ ’ਚ 10 ਕੈਬਨਿਟ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕੈਬਨਿਟ 'ਚ ਲਏ ਗਏ ਇਨ੍ਹਾਂ 10 ਵਿਧਾਇਕਾਂ ਨੂੰ 19 ਮਾਰਚ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਵਾਉਣਗੇ।
ਭਗਵੰਤ ਮਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ‘‘ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ 10 ਮੰਤਰੀਆਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਵਜੋਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਨਾਮਜ਼ਦ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਸਪੀਕਰ ਨਿਯੁਕਤ ਕਰਨ ਦੇ ਲਈ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।