by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਜਰਾਤ ਦੇ ਪਿੰਡ ਸੰਦਲਪੁਰ ’ਚ ਕ੍ਰਿਕਟ ਮੈਚ ਖੇਡਣ ਨੂੰ ਲੈ ਕੇ ਦੋ ਧਿਰਾਂ ਵਿਚ ਝੜਪ ਹੋ ਗਈ, ਇਸ ਦੌਰਾਨ ਇਕ 65 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਦੇ ਲੋਕ ਇਕੱਠੇ ਹੋ ਗਏ ਅਤੇ ਇਕ-ਦੂਜੇ 'ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਝਗੜੇ ’ਚ ਇਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ। ਰਾਏ ਮੁਤਾਬਕ ਦੋਵਾਂ ਧਿਰਾਂ ਦੇ ਮੈਂਬਰਾਂ ਨੇ ਇਕ ਦੂਜੇ ਵਿਰੁੱਧ ਐਫ. ਆਈ. ਆਰ. ਦਰਜ ਕਰਵਾਈ, ਜਿਸ ਤੋਂ ਬਾਅਦ 32 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਅਤੇ ਉਨ੍ਹਾਂ ਵਿਚੋਂ 7 ਨੂੰ ਗ੍ਰਿਫਤਾਰ ਕੀਤਾ ਗਿਆ।