by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ਾਹਜਹਾਂਪੁਰ ਵਿੱਖੇ ਸ਼ਰਾਬ ਪੀਣ ਲਈ ਪੈਸੇ ਨਾ ਦੇਣ ਤੋਂ ਨਾਰਾਜ਼ ਹੋ ਕੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਅਤੇ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਉਸ ਦਾ ਕਤਲ ਕਰਨ ਦੇ ਦੋਸ਼ ਵਿਚ ਪੁਲਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਰਾਜਕੁਮਾਰ ਸ਼ਰਮਾ ਨੇ ਦੱਸਿਆ ਕਿ ਥਾਣਾ ਖੇਤਰ ਦੇ ਮੁਕਰਾਮਪੁਰ ਪਿੰਡ ਵਾਸੀ ਦੋਸ਼ੀ ਰਾਮਨਰੇਸ਼ ਨੇ ਆਪਣੀ ਮਾਂ ਰਾਮਵਤੀ ਤੋਂ ਸ਼ਰਾਬ ਲਈ ਪੈਸੇ ਮੰਗੇ ਸਨ ਪਰ ਪੈਸੇ ਨਾ ਮਿਲਣ ਤੋਂ ਨਾਰਾਜ਼ ਹੋ ਕੇ ਉਸ ਨੇ ਮਾਂ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ ਅਤੇ ਉਸ ਤੋਂ ਬਾਅਦ ਸਬਜ਼ੀ ਕੱਟਣ ਵਾਲੀ ਦਾਤਰੀ ਨਾਲ ਉਸ ਦੇ ਸਿਰ ’ਤੇ ਹਮਲਾ ਕਰ ਦਿੱਤਾ।
ਪੁਲਿਸ ਨੂੰ ਸੂਚਨਾ ਮਿਲੀ ’ਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਪਰਿਵਾਰ ਵਾਲਿਆਂ ਵਲੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀ ਰਾਮਨੇਰਸ਼ ਖ਼ਿਲਾਫ ਕਤਲ ਦਾ ਮਾਮਲਾ ਦਰਜ ਕਰ ਕੇ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।