by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਖਾਨਵਾਲ ਵਿਖੇ ਪ੍ਰੇਮ ਸਬੰਧਾਂ ਕਾਰਨ ਇਕ ਵਿਆਹੁਤਾ ਜਨਾਨੀ ਅਤੇ ਕੁਆਰੇ ਨੌਜਵਾਨ ਵੱਲੋਂ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।
ਸਰਬਜੀਤ ਸਿੰਘ ਵਾਸੀ ਹਰੜ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 8 ਸਾਲ ਪਹਿਲਾਂ ਬਲਜਿੰਦਰ ਕੌਰ ਵਾਸੀ ਖਾਨਵਾਲ ਨਾਲ ਹੋਇਆ ਸੀ। ਇਸ ਦੌਰਾਨ ਉਨ੍ਹਾਂ ਦੇ ਘਰ ਹੁਣ ਤੱਕ ਕੋਈ ਬੱਚਾ ਨਹੀ ਹੋਇਆ।
ਉਸ ਨੇ ਦੱਸਿਆ ਕਿ ਬੀਤੇ ਦਿਨ ਮੇਰੀ ਪਤਨੀ ਬਲਜਿੰਦਰ ਆਪਣੇ ਪੇਕੇ ਪਿੰਡ ਖਾਨਵਾਨ ਗਈ ਹੋਈ ਸੀ, ਜਿਸ ਤੋਂ ਬਾਅਦ ਰਾਤ ਨੂੰ ਪਤਾ ਲੱਗਿਆ ਕਿ ਉਸ ਨੇ ਜ਼ਹਿਰ ਖਾ ਕੇ ਆਤਮ ਹੱਤਿਆ ਕਰ ਲਈ ਹੈ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਬੱਗਾ ਸਿੰਘ ਅਤੇ ਬਲਜਿੰਦਰ ਕੌਰ ਦੀ ਆਪਸੀ ਗੱਲਬਾਤ ਚਲਦੀ ਸੀ।
ਕੁਝ ਦਿਨ ਬਾਅਦ ਬੱਗਾ ਸਿੰਘ ਦਾ ਵਿਆਹ ਹੋ ਰਿਹਾ ਸੀ ਪਰ ਬੀਤੀ ਰਾਤ ਬੱਗਾ ਸਿੰਘ ਅਤੇ ਬਲਜਿੰਦਰ ਕੌਰ ਨੇ ਜ਼ਹਿਰ ਖਾ ਕੇ ਆਤਮ-ਹੱਤਿਆ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।