by jaskamal
ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਨਮੋਸ਼ੀ ਵਾਲੀ ਹਾਰ ਤੋਂ ਬਾਅਦ ਕਾਂਗਰਸ ਵਿਚ ਇਕ-ਦੂਜੇ ਉਤੇ ਦੂਸ਼ਣਬਾਜ਼ੀ ਦਾ ਸਿਲਸਲਾ ਜਾਰੀ ਹੈ, ਉਥੇ ਹੀ ਅੱਜ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਵੱਡੀ ਗਿਣਤੀ ਆਗੂ ਇਕੱਠੇ ਹੋਏ ਹਨ।ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਕਾਂਗਰਸੀ ਨੇਤਾਵਾਂ ਦੀ ਤਸਵੀਰ ਵੀ ਟਵੀਟ ਕੀਤੀ ਹੈ। ਇਸ ਪਿੱਛੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਕਾਂਗਰਸ ਵਿਚ ਇਕ ਵਾਰ ਫਿਰ ਧੜੇਬੰਦੀ ਤੇਜ਼ ਹੋ ਗਈ ਹੈ।
ਦੱਸ ਦਈਏ ਕਿ ਚੋਣਾਂ ਵਿਚ ਹਾਰ ਤੋਂ ਬਾਅਦ ਹਾਈਕਮਾਨ ਨੇ ਸਿੱਧੂ ਤੋਂ ਅਸਤੀਫਾ ਮੰਗ ਲਿਆ ਸੀ, ਜਿਸ ਦੇ ਅਗਲੇ ਦਿਨ ਸਿੱਧੂ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ। ਹੁਣ ਸਿੱਧੂ ਦੇ ਘਰ ਪਾਰਟੀ ਆਗੂਆਂ ਦੇ ਇਕੱਠੇ ਹੋਣ ਨੇ ਨਵੀਂ ਚਰਚਾ ਛੇੜ ਦਿੱਤਾ ਹੈ।
ਸਿੱਧੂ ਵੱਲੋਂ ਇਸ ਮੁਲਾਕਾਤ ਦੀ ਤਸਵੀਰ ਨੂੰ ਟਵੀਟ ਕਰਨਾ ਵੀ ਵੱਡੇ ਸੰਕੇਤ ਦੇ ਰਿਹਾ ਹੈ।