by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਡੀਏਵੀ ਕਾਲਜ ਨੇੜੇ ਰੇਲਵੇ ਲਾਈਨ 'ਤੇ ਬੈਠੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਰੇ ਲੋਕ ਨੇੜੇ ਦੀ ਫੈਕਟਰੀ 'ਚ ਕੰਮ ਕਰਦੇ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਰੇਲਵੇ ਲਾਈਨ ’ਤੇ ਬੈਠਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਜਵਾਬ ਨਾ ਦੇ ਸਕੇ। ਪੁਲਿਸ ਨੇ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਕਿਹਾ ਕਿ ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਰੇਲਵੇ ਲਾਈਨ 'ਤੇ ਬੈਠਣ ਦਾ ਕੋਈ ਹੋਰ ਕਾਰਨ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।