by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਇਮਾਮ ਨਾਸਿਰ ਬਾਜ਼ਾਰ ਵਿਚ ਚੋਰਾਂ ਵੱਲੋਂ ਇਕ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਦੁਕਾਨ ਦੇ ਮਾਲਕ ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਚੋਰੀ ਦੀਆਂ ਵਾਰਦਾਤਾਂ ਦੇ ਕਾਰਨ ਹੀ ਉਹ ਅਤੇ ਹੋਰ ਦੁਕਾਨਦਾਰ ਰਾਤਾਂ ਨੂੰ ਬਾਜ਼ਾਰਾਂ ਦੇ ਵਿਚ ਫੇਰੇ ਲਾਉਂਦੇ ਹਨ। ਦੁਕਾਨ ਦੇ ਮਾਲਕਨੇ ਕਿਹਾ ਕਿ ਦੁਕਾਨ ਦੇ ਵਿਅਕਤੀ ਦਾ ਫੋਨ ਆਇਆ ਸੀ ਕਿ ਇਨ੍ਹਾਂ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ।
ਮੌਕੇ ਤੇ ਪਹੁੰਚ ਕੇ ਦੇਖਿਆ ਤਾ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਪਿਆ ਸਾਰਾ ਸਾਮਾਨ ਵੀ ਬਿਖਰਿਆ ਹੋਇਆ ਸੀ। ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਸ ਚੋਰੀ ਦੇ ਮਾਮਲੇ ਦੇ ਵਿੱਚ ਇਕ ਤੋਂ ਡੇਢ ਲੱਖ ਦਾ ਨੁਕਸਾਨ ਹੋ ਚੁੱਕਿਆ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇ ਜਾਣਗੇ।