by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਵੱਡਾ ਐਲਾਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।ਪੰਜਾਬ ਸਰਕਾਰ ਨੇ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ 'ਤੇ ਵੱਡਾ ਫੈਸਲਾ ਲਿਆ ਹੈ।ਪੰਜਾਬ ਦੇ ਨਵੇਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫੈਸਲਾ ਲਿਆ ਹੈ ਕਿ ਮਹਿਲਾਵਾਂ ਲਈ ਫ੍ਰੀ ਬੱਸ ਸੇਵਾ ਜਾਰੀ ਰਹੇਗੀ। ਦੱਸ ਦੇਈਏ ਕਿ ਕਾਂਗਰਸ ਦੀ ਚੰਨੀ ਸਰਕਾਰ ਨੇ ਇਹ ਫੈਸਲਾ ਲਿਆ ਸੀ ਜਿਸ ਨੂੰ ਨਵੀਂ ਬਣੀ 'ਆਪ' ਸਰਕਾਰ ਨੇ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।