ਨਿਊਜ਼ ਡੈਸਕ : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਵਿਖੇ ਪਸ਼ੂਆਂ ਦੀ ਫੀਡ ਬਣਾਉਣ ਲਈ ਬਣਾਈ ਬੇਸਮੈਂਟ 'ਚ ਲੈਵਲ ਚੈੱਕ ਕਰਨ ਗਏ 3 ਲੋਕਾਂ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ, ਜਦਕਿ 2 ਵਿਅਕਤੀਆਂ ਨੂੰ ਮੌਕੇ 'ਤੇ ਪੁੱਜੇ ਡਾਕਟਰਾਂ ਦੀ ਟੀਮ ਨੇ ਬਚਾ ਲਿਆ, ਜੋ ਕਿ ਹਸਪਤਾਲ 'ਚ ਦਾਖਲ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਸਿੱਧੂ ਲਾਲਪੁਰਾ, ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਐੱਸਡੀਐੱਮ ਰਜਨੀਸ਼ ਅਰੋੜਾ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਤਰਨਤਾਰਨ ਦੇ ਪਿੰਡ ਨੌਰੰਗਾਬਾਦ ਵਿਖੇ ਦਿਲਬਾਗ ਸਿੰਘ ਅਤੇ ਜਗਰੂਪ ਸਿੰਘ ਵੱਲੋਂ ਪ੍ਰਾਜੈਕਟ ਲਗਾਇਆ ਗਿਆ ਹੈ, ਜਿੱਥੇ ਕੈਟਲ ਫੀਡ ਤਿਆਰ ਕੀਤੀ ਜਾਂਦੀ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਐੱਸਡੀਐੱਮ ਤਰਨਤਾਰਨ ਰਜਨੀਸ਼ ਅਰੋੜਾ ਤੇ ਹੋਰ ਟੀਮਾਂ ਮੌਕੇ ’ਤੇ ਪਹੁੰਚੀਆਂ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਸ ਮੰਦਭਾਗੀ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ 'ਚ ਇਹ ਮਾਮਲਾ ਲਿਆ ਦਿੱਤਾ ਗਿਆ ਹੈ।