by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਿੰਦਰ ਸਿੰਘ ਧੋਨੀ ਨੇ ਇੰਡੀਅਨ ਪ੍ਰੀਮੀਅਰ ਲੀਗ 2022 ਦੀ ਸ਼ੁਰੂਆਤ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਦੀ ਕਪਤਾਨੀ ਛੱਡ ਦਿੱਤੀ ਹੈ। ਉਨ੍ਹਾਂ ਦੀ ਜਗ੍ਹਾ ਹਰਫਨਮੌਲਾ ਰਵਿੰਦਰ ਜਡੇਜਾ ਨੂੰ ਚੇਨਈ ਦਾ ਨਵਾਂ ਕਪਤਾਨ ਬਣਾਇਆ ਗਿਆ ਹੈ। ਧੋਨੀ ਇਕ ਖਿਡਾਰੀ ਦੇ ਤੌਰ 'ਤੇ ਟੀਮ ਨਾਲ ਜੁੜੇ ਰਹਿਣਗੇ।
ਦੱਸ ਦੇਈਏ ਕਿ IPL 2022 ਦੀ ਮੇਗਾ ਨਿਲਾਮੀ ਤੋਂ ਪਹਿਲਾਂ, ਜਡੇਜਾ ਚੇਨਈ ਦੁਆਰਾ ਰਿਟੇਨ ਕੀਤੇ ਗਏ ਸਭ ਤੋਂ ਮਹਿੰਗੇ ਖਿਡਾਰੀ ਸਨ। ਉਨ੍ਹਾਂ ਨੂੰ ਚੇਨਈ ਨੇ 16 ਕਰੋੜ ਰੁਪਏ ਵਿਚ ਬਰਕਰਾਰ ਰੱਖਿਆ ਸੀ।