by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ’ਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਜਿੱਥੇ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਉੱਥੇ ਹੀ ਪਿੰਡ ਵਾਸੀ ਆਪਣੇ ਪੱਧਰ ’ਤੇ ਨਸ਼ੇ ਦੀ ਰੋਕਥਾਮ ਲਈ ਲਾਮਬੰਧ ਹੋ ਰਹੇ ਹਨ। ਪਿੰਡ ਰੱਲਾ ’ਚ ਪਿੰਡ ਵਾਸੀਆਂ ਨੇ ਫੈਸਲਾ ਕੀਤਾ ਹੈ ਕਿ ਨਸ਼ਾ ਤਸਕਰੀ ਕਰਨ ਵਾਲੇ ਹਰ ਵਿਅਕਤੀ ਖ਼ਿਲਾਫ਼ ਪਿੰਡ ਵਾਸੀ ਇਕਜੁੱਟ ਹੋ ਕੇ ਸੰਘਰਸ਼ ਕਰਨਗੇ ।
ਪੰਜਾਬ ’ਚ ਚਿੱਟੇ ਵਰਗੇ ਨਸ਼ੇ ਨਾਲ ਅਨੇਕਾਂ ਪਰਿਵਾਰਾਂ ਦੇ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਚੁੱਕੇ ਹਨ। ਇਸ ਨੂੰ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਲਗਾਤਾਰ ਦਾਅਵੇ ਕਰ ਰਿਹਾ ਹੈ,ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਪਿੰਡ ’ਚ ਪਿੰਡ ਵਾਸੀ ਇਕੱਠੇ ਹੋ ਕੇ ਨਸ਼ੇ ਖ਼ਿਲਾਫ਼ ਇਕਜੁੱਟ ਹੋ ਕੇ ਯਤਨ ਕਰਨ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਖੇਡਾਂ ਨਾਲ ਜੋੜਿਆ ਜਾਵੇ।