by jaskamal
ਨਿਊਜ਼ ਡੈਸਕ : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੀ ਸੱਤਾ ਕਾਇਮ ਕਰਦਿਆਂ ਹੀ ਲੋਕਾਂ ਨਾਲ ਕਾਫੀ ਵਾਅਦੇ ਕੀਤੇ ਸਨ। ਪਰ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਕੇਂਦਰ ਸਰਕਾਰ ਵੀ ਅੜਿੱਕੇ ਪਾ ਰਹੀ ਹੈ। ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਆਮ ਲੋਕਾਂ ਵਿਚ ਖੁਸ਼ੀ ਵੀ ਸੀ। ਪਰ ਹੁਣ ਕੇਂਦਰ ਸਰਕਾਰ ਨੇ ਇਸ ਦੇ ਉਲਟ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ 3 ਮਹੀਨਿਆਂ ਨੇ ਅੰਦਰ-ਅੰਦਰ ਸਾਰੇ ਸੂਬੇ ਵਿਚ ਪ੍ਰੀਪੇਡ ਮੀਟਰ ਲਗਾਏ ਜਾਣ।
ਇਨ੍ਹਾਂ ਪ੍ਰੀਪੇਡ ਮੀਟਰਾਂ ਦਾ ਸੰਚਾਲਨ ਮੋਬਾਈਲ ਫੋਨ ਜਾਂ ਡਿਸ਼ ਰਿਚਾਰਜ ਦੀ ਤਰ੍ਹਾਂ ਹੋਵੇਗਾ, ਜਿਵੇਂ ਡਿਸ਼ ਨੂੰ ਰਿਚਾਰਜ ਕੀਤਾ ਜਾਂਦਾ ਹੈ ਉਸੇ ਤਰ੍ਹਾਂ ਹੀ ਇਹ ਮੀਟਰ ਵੀ ਇਕ ਵਾਰ ਰਿਚਾਰਜ ਕੀਤੇ ਜਾਣ 'ਤੇ ਹੀ ਚੱਲਿਆ ਕਰਨਗੇ। ਹਾਲਾਂਕਿ ਕੇਂਦਰ ਸਰਕਾਰ ਦੇ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਅਜਿਹਾ ਬਿਜਲੀ ਚੋਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਕੀਤਾ ਗਿਆ ਹੈ।