by jaskamal
ਨਿਊਜ਼ ਡੈਸਕ : ਡਰੱਗ ਮਾਮਲੇ 'ਚ ਪਟਿਆਲੇ ਦੀ ਕੇਂਦਰੀ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ੈੱਡ ਸਕਿਉਰਿਟੀ ਮੁਹੱਈਆ ਕਰਵਾਈ ਗਈ ਹੈ।
ਇਸ ਬਾਰੇ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਲੈਟਰ ਆਇਆ ਸੀ, ਜਿਸ ਵਿਚ ਮਜੀਠੀਆ ਨੂੰ ਜੇਲ੍ਹ ਅੰਦਰ ਥਰੈੱਟ ਕੀਤੇ ਜਾਣ ਬਾਰੇ ਲਿਖਿਆ ਗਿਆ ਸੀ, ਜਿਸ ਨੂੰ ਧਿਆਨ 'ਚ ਰੱਖਦਿਆਂ ਉਨ੍ਹਾਂ ਦੇ ਜੇਲ੍ਹ ਪ੍ਰਸ਼ਾਸਨ ਵੱਲੋਂ ਬਿਕਰਮ ਮਜੀਠੀਆ ਨੂੰ ਜ਼ੈੱਡ ਪਲੱਸ ਸਕਿਉਰਿਟੀ ਮੁਹੱਈਆ ਕਰਵਾਈ ਗਈ ਹੈ।