ਨਿਊਜ਼ ਡੈਸਕ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਰਾਮ ਰਹੀਮ ਨੂੰ 2 ਹੋਰ ਮਾਮਲਿਆਂ 'ਚ ਮੁੱਖ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ। ਪਹਿਲੇ 'ਚ ਵਿਵਾਦਤ ਪੋਸਟਰ ਲਗਾਉਣ ਦਾ ਮਾਮਲਾ ਤੇ ਦੂਜਾ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗਾਂ ਨੂੰ ਪ੍ਰਾਪਤ ਕਰਨ ਦਾ ਮਾਮਲਾ ਸ਼ਾਮਲ ਹੈ। ਇਸ ਦੇ ਲਈ ਫਰੀਦਕੋਟ ਅਦਾਲਤ ਨੇ ਰਾਮ ਰਹੀਮ ਨੂੰ 4 ਮਈ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। 4 ਮਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਪੇਸ਼ੀ ਹੋਵੇਗੀ।
ਦਰਅਸਲ, ਬਰਗਾੜੀ ਬੇਅਦਬੀ ਮਾਮਲੇ 'ਚ ਕੁੱਲ ਤਿੰਨ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਤਹਿਤ ਸਭ ਤੋਂ ਪਹਿਲਾਂ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਪਵਿੱਤਰ ਸਰੂਪ ਚੋਰੀ ਹੋ ਗਿਆ ਸੀ। ਇਹ ਘਟਨਾ 1 ਜੂਨ 2015 ਦੀ ਹੈ। ਇਸ ਤੋਂ ਬਾਅਦ 24 ਸਤੰਬਰ 2015 ਨੂੰ ਇਸੇ ਗੁਰਦੁਆਰਾ ਸਾਹਿਬ ਦੇ ਬਾਹਰ ਵਿਵਾਦਤ ਪੋਸਟਰ ਲਾ ਕੇ ਬੇਅਦਬੀ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ 12 ਅਕਤੂਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ। ਇਨ੍ਹਾਂ ਸਾਰੀਆਂ ਘਟਨਾਵਾਂ ਸਬੰਧੀ ਕ੍ਰਮਵਾਰ ਐੱਫਆਈਆਰ ਨੰਬਰ 63, 117 ਅਤੇ 128 ਦਰਜ ਕੀਤੀ ਗਈ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਹੁਣ SIT ਨੇ ਬਾਕੀ ਦੋ ਘਟਨਾਵਾਂ (ਐਫਆਈਆਰ ਨੰਬਰ 117 ਅਤੇ 128) 'ਚ ਵੀ ਡੇਰਾ ਮੁਖੀ ਦਾ ਨਾਂ ਲਿਆ ਹੈ ਅਤੇ ਅਦਾਲਤ 'ਚ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ ਹੈ।
ਇੱਥੇ ਡੇਟਾਸ਼ੀਟ ਹੈ
- 1 ਜੂਨ 2015: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੋਰੀ
- 12 ਅਕਤੂਬਰ 2015: ਪਿੰਡ ਦੀਆਂ ਗਲੀਆਂ ਵਿੱਚ ਪਵਿੱਤਰ ਅੰਗ ਖਿੱਲਰੇ ਹੋਏ ਮਿਲੇ।
- 14 ਅਕਤੂਬਰ 2015: ਕੋਟਕਪੂਰਾ ਚੌਕ ਅਤੇ ਬਹਿਬਲ ਕਲਾਂ ਵਿਖੇ ਪ੍ਰਦਰਸ਼ਨਕਾਰੀ ਭੀੜ 'ਤੇ ਗੋਲੀਆਂ ਚਲਾਈਆਂ ਗਈਆਂ।
ਇਸੇ ਸਾਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ।
ਫਰਵਰੀ 2021: ਸੀਬੀਆਈ ਤੋਂ ਜਾਂਚ ਵਾਪਸ ਲੈ ਕੇ ਐਸਆਈ ਨੂੰ ਸੌਂਪੀ ਗਈ