by jaskamal
ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲਦੇ ਹੀ ਪੰਜਾਬ 'ਚ ਕਈ ਵੱਡੇ ਬਦਲਾਅ ਕੀਤੇ ਹਨ। ਪੰਜਾਬ ਸਰਕਾਰ ਨੇ ਸਾਬਕਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਸਰਕਾਰੀ ਕੋਠੀਆਤੇ ਫਲੈਟ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਤੇ ਅੱਜ ਫਲੈਟ ਅਤੇ ਕੋਠੀਆਂ ਖਾਲੀ ਕਰਨ ਦਾ ਆਖਰੀ ਦਿਨ ਹੈ।
ਪੰਜਾਬ ਸਰਕਾਰ ਵੱਲੋਂ ਮਕਾਨ ਖਾਲੀ ਕਰਨ ਦਾ 26 ਮਾਰਚ ਤੱਕ ਦਾ ਨੋਟਿਸ ਦਿੱਤਾ ਗਿਆ ਸੀ ਅਤੇ ਨਾਲ ਹੀ ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਇਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਜਿਆਦਾਤਰ ਵਿਧਾਇਕਾਂ ਅਤੇ ਮੰਤਰੀਆਂ ਨੇ ਆਪਣੀਆਂ ਕੋਠੀਆ ਅਤੇ ਫਲੈਟਸ ਖਾਲੀ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ 26 ਮਾਰਚ ਤੱਕ ਦਾ ਨੋਟਿਸ ਜਾਰੀ ਕੀਤਾ ਗਿਆ ਸੀ।