by jaskamal
ਨਿਊਜ਼ ਡੈਸਕ : ਜੰਮੂ-ਕਸ਼ਮੀਰ ਦੇ ਰੈਨਾਵਾੜੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਧੀ ਰਾਤ ਨੂੰ ਇਲਾਕੇ ਦੀ ਘੇਰਾਬੰਦੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ, ਜਿਸ ਤੋਂ ਬਾਅਦ ਉਥੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ 'ਚੋਂ ਇਕ ਕੋਲ ਇਕ 'ਪ੍ਰੈੱਸ ਕਾਰਡ' ਸੀ।
ਸ੍ਰੀ ਕੁਮਾਰ ਨੇ ਟਵੀਟ ਕੀਤਾ, "ਲਸ਼ਕਰ ਦੇ ਮਾਰੇ ਗਏ ਅੱਤਵਾਦੀ ਕੋਲ 'ਪ੍ਰੈੱਸ ਕਾਰਡ' ਸੀ, ਜੋ ਸਪੱਸ਼ਟ ਤੌਰ 'ਤੇ ਮੀਡੀਆ ਦੀ ਦੁਰਵਰਤੋਂ ਨੂੰ ਦਰਸਾਉਂਦਾ ਹੈ।" ਕਾਰਡ ਅਨੁਸਾਰ ਮਾਰਿਆ ਗਿਆ ਅੱਤਵਾਦੀ ਰਈਸ ਅਹਿਮਦ ਭੱਟ ਬੇਨਾਮ ਨਿਊਜ਼ ਸਰਵਿਸ ਵੈਲੀ ਮੀਡੀਆ ਸਰਵਿਸ ਦਾ ਮੁੱਖ ਸੰਪਾਦਕ ਸੀ।