by jaskamal
ਨਿਊਜ਼ ਡੈਸਕ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ’ਤੇ ਕੁੱਝ ਲੋਕਾਂ ਵਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਬੌਖਲਾਹਟ ਵਿਚ ਆ ਗਈ ਹੈ । ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਨਜ਼ਰ ਆ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੁਲਸ ਦੀ ਮੌਜੂਦਗੀ ਵਿਚ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲਾ ਇਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।