ਨਿਊਜ਼ ਡੈਸਕ : ਬੇਰੁਜ਼ਗਾਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਸਾਰੀ ਰਾਤ ਪ੍ਰਦਰਸ਼ਨਕਾਰੀਆਂ ਨੇ ਬਾਹਰ ਗੁਜ਼ਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ 2016 ਦੀ ਭਰਤੀ ਦੇ waiting ਲਿਸਟ ਵਾਲੇ ਪ੍ਰਦਰਸ਼ਨ ਕਰ ਰਹੇ ਹਨ। 2016 'ਚ 7416 ਪੋਸਟਾਂ ਦੀ ਭਰਤੀ ਨਿਕਲੀ ਸੀ ਉਸ ਸਬੰਧੀ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਦੇ ਸਾਥੀਆਂ ਦਾ ਧਰਨਾ ਸੰਗਰੂਰ 'ਚ ਪਿਛਲੇ 3 ਦਿਨਾਂ ਤੋਂ ਚੱਲ ਰਿਹਾ ਹੈ ਤੇ ਇਨ੍ਹਾਂ ਦੇ 8 ਸਾਥੀ ਟੈਂਕੀ 'ਤੇ ਚੜ੍ਹੇ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਬੇਰੁਜ਼ਗਾਰ ਨੌਜਵਾਨਾਂ ਦਾ ਕਹਿਣਾ ਹੈ ਕਿ 28 ਤਰੀਕ ਤੋਂ ਲੈ ਕੇ ਅੱਜ ਸਵੇਰ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਗੱਲ ਕਰਨ ਲਈ ਨਹੀਂ ਆਇਆ ਹੈ। ਕੱਲ੍ਹ ਦੁਪਹਿਰ ਇਕ ਵਜੇ ਤੋਂ ਲੈ ਕੇ ਹੁਣ ਤਕ ਨੈਸ਼ਨਲ ਹਾਈਵੇ ਰੋਡ ਜਾਮ ਕੀਤਾ ਹੋਇਆ ਹੈ। ਇਹ ਬੇਰੁਜ਼ਗਾਰ ਨੌਜਵਾਨ ਪੰਜਾਬ ਪੁਲਿਸ 'ਚ ਭਰਤੀ ਨੂੰ ਲੈ ਕੇ ਸਾਲ 2016 ਤੋਂ ਇੰਤਜ਼ਾਰ ਕਰ ਰਹੇ ਹਨ ਤੇ ਬੀਤੀ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਤੋਂ ਇਹ ਨੌਜਵਾਨ ਖ਼ਫ਼ਾ ਹਨ।