ਨਿਊਜ਼ ਡੈਸਕ : ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਸਥਾਨਕ ਸ਼ਹਿਰ ’ਚ ਇਕ ਪ੍ਰੇਮੀ ਜੋੜੇ ਵੱਲੋਂ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਹਿਰ ਕਾਰਨ ਪ੍ਰੇਮਿਕਾ ਦੀ ਮੌਤ ਹੋ ਗਈ, ਜਦਕਿ ਪ੍ਰੇਮੀ ਹਾਲੇ ਤਕ ਬੇਹੋਸ਼ੀ ਦੀ ਹਾਲਤ ’ਚ ਹਸਪਤਾਲ ਵਿਖੇ ਦਾਖ਼ਲ ਹੈ। ਥਾਣਾ ਸਰਹਾਲੀ ਦੀ ਪੁਲਸ ਨੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਖਮਨਪ੍ਰੀਤ ਕੌਰ ਦੇ ਮੋਹਨ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਦੋਵਾਂ ਨੇ ਬੀਤੇ ਦਿਨ ਇਕੱਠੇ ਜ਼ਹਿਰ ਨਿਗਲ ਲਈ, ਜਿਸ ਕਾਰਨ ਪ੍ਰਮਿਕਾ ਦੀ ਮੌਤ ਹੋ ਗਈ। ਦੱਸ ਦੇਈਏ ਕਿ ਸਵੇਰੇ 9-30 ਵਜੇ ਰਾਹਗੀਰਾਂ ਨੇ ਪ੍ਰੇਮੀ ਜੋੜੇ ਨੂੰ ਬੇਹੋਸ਼ੀ ਦੀ ਹਾਲਤ 'ਚ ਪਿੰਡ ਪਣਗੋਟਾ ਥਾਣਾ ਹਰੀਕੇ ਨੂੰ ਜਾਂਦੀ ਸੜਕ ਦੇ ਕਿਨਾਰੇ ’ਤੇ ਪਏ ਹੋਏ ਵੇਖੇ ਸਨ।
ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਦੇ ਆਉਣ ਤੋਂ ਪਹਿਲਾਂ ਹੀ ਸੁਖਮਨਪ੍ਰੀਤ ਕੌਰ ਦੀ ਮੌਤ ਹੋ ਗਈ ਸੀ। ਪੁਲਸ ਨੇ ਮੋਹਨ ਸਿੰਘ ਨੂੰ ਬੇਹੋਸ਼ੀ ਦੀ ਹਾਲਤ 'ਚ ਸਰਕਾਰੀ ਹਸਪਤਾਲ ਸਰਹਾਲੀ ਇਲਾਜ ਲਈ ਦਾਖਲ ਕਰਵਾ ਦਿੱਤਾ। ਇਸ ਸਬੰਧੀ ਥਾਣਾ ਸਰਹਾਲੀ ਗਿਆ ਸੱਚੋ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕੀ ਇਕ ਆਦਮੀ ਤੇ ਜਨਾਨੀ ਬੇਹੋਸ਼ੀ ਦੀ ਹਾਲਤ 'ਚ ਸੜਕ ਕਿਨਾਰੇ ਪਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਗਏ ਤਾਂ ਵੇਖਿਆ ਕਿ ਸੁਖਮਨਪ੍ਰੀਤ ਉਰਫ਼ ਸੁੱਖੀ ਤੇ ਮੋਹਣਾ ਬੇਹੋਸ਼ੀ ਦੀ ਹਾਲਤ 'ਚ ਸੜਕ ਕਿਨਾਰੇ ਪਏ ਸਨ। ਕੁੜੀ ਦੀ ਮੌਤ ਹੋ ਚੁੱਕੀ ਸੀ ਅਤੇ ਮੋਹਨ ਸਿੰਘ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੋਇਆ ਸੀ, ਜੋ ਹੁਣ ਸਰਕਾਰੀ ਹਸਪਤਾਲ ਵਿਖੇ ਹੈ।