by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵੈਸ਼ਣੋ ਦੇਵੀ ਯਾਤਰਾ ਮਾਰਗ ’ਤੇ ਅਰਧਕੁੰਵਾਰੀ ਖੇਤਰ ਦੇ ਸਤਿਆ ਵਿਊ ਪੁਆਇੰਟਸ ਨੇੜੇ ਜੰਗਲਾਂ ਵਿਚ ਸ਼ੱਕੀ ਹਾਲਾਤ ਵਿਚ ਅੱਗ ਲੱਗ ਗਈ। ਸ਼੍ਰਾਈਨ ਬੋਰਡ ਦੇ ਜੰਗਲਾਤ ਵਿਭਾਗ, ਫਾਇਰ ਬ੍ਰਿਗੇਡ ਵਿਭਾਗ ਸਮੇਤ ਆਫਤ ਮੈਨੇਜਮੈਂਟ ਟੀਮ ਵਲੋਂ ਅੱਗ ’ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ। ਹਾਲਾਂਕਿ ਘਟਨਾ ਦਾ ਵੈਸ਼ਣੋ ਦੇਵੀ ਯਾਤਰਾ ’ਤੇ ਕੋਈ ਅਸਰ ਨਹੀਂ ਪਿਆ ਹੈ ਅਤੇ ਨਾ ਹੀ ਕੋਈ ਜਾਨੀ ਨੁਕਸਾਨ ਹੋਇਆ ਹੈ।
ਜਾਣਕਾਰੀ ਅਨੁਸਾਰ ਇਸ ਘਟਨਾ ਦਾ ਮੁੱਖ ਕਾਰਨ ਸ਼ਾਰਟ ਸਰਕਿਟ ਮੰਨਿਆ ਜਾ ਰਿਹਾ ਹੈ, ਹਾਲਾਂਕਿ ਇਸ ਸੰਬੰਧੀ ਸੰਬੰਧਤ ਵਿਭਾਗ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਸਤਿਆ ਵਿਊ ਪੁਆਇੰਟਸ ਨੇੜਿਓਂ ਲੰਘ ਰਹੀ ਹਾਈਟੈਂਸ਼ਨ ਬਿਜਲੀ ਦੀ ਤਾਰ 'ਚ ਸ਼ਾਰਟ ਸਰਕਟ ਹੋ ਗਿਆ, ਜਿਸ ਕਾਰਨ ਨੇੜੇ-ਤੇੜੇ ਦੇ ਸੁੱਕੇ ਕਚਰੇ ਵਿਚ ਅੱਗ ਲੱਗ ਗਈ।