ਸੰਯੁਕਤ ਕਿਸਾਨ ਮੋਰਚੇ ਵੱਲੋਂ ਨਾਂ ਮਿਲਦੇ ਹੀ ਬਣਾਵਾਂਗੇ MSP ‘ਤੇ ਕਮੇਟੀ: ਨਰਿੰਦਰ ਤੋਮਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਰਕਾਰ ਨੇ ਸੰਸਦ 'ਚ ਕਿਹਾ ਕਿ ਖੇਤੀ ਉਤਪਾਦਾਂ ਦਾ ਘੱਟੋ-ਘੱਟ ਸਮਰਥਨ ਮੁੱਲ ਸੰਬੰਧੀ ਮੁੱਦਿਆਂ 'ਤੇ ਵਿਚਾਰ ਕਰਨ ਲਈ ਕਮੇਟੀ ਗਠਨ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਤੋਂ ਨਾਮ ਮੰਗੇ ਗਏ ਹਨ। ਤੋਮਰ ਨੇ ਕਿਹਾ ਕਿ ਕੁਦਰਤੀ ਖੇਤੀ, ਫਸਲਾਂ 'ਚ ਵਿਭਿੰਨਤਾ ਅਤੇ ਐੱਮ.ਐੱਸ.ਪੀ. ਨੂੰ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ, ਵਿਗਿਆਨੀ, ਅਰਥਸ਼ਾਸਤਰੀ ਅਤੇ ਕਿਸਾਨਾਂ ਦੇ ਪ੍ਰਤੀਨਿਧੀਆਂ ਦੀ ਇਕ ਕਮੇਟੀ ਗਠਿਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੋਰਚਾ ਤੋਂ ਨਾਮ ਮੰਗੇ ਗਏ ਹਨ ਅਤੇ ਨਾਮ ਮਿਲਦੇ ਹੀ ਕਮੇਟੀ ਗਠਿਤ ਕੀਤੀ ਜਾਵੇਗੀ। ਜ਼ੀਰੋ ਬਜਟ ਖੇਤੀ ਦਾ ਜ਼ਿਕਰ ਕਰਦੇ ਹੋਏ ਤੋਮਰ ਨੇ ਕਿਹਾ ਕਿ ਸਰਕਾਰ ਕੁਦਰਤੀ ਖੇਤੀ ਅਤੇ ਜੈਵਿਕ ਖੇਤੀ ਦੋਹਾਂ ਨੂੰ ਉਤਸ਼ਾਹ ਦੇਣ ਲਈ ਕੰਮ ਕਰ ਰਹੀ ਹੈ ਅਤੇ ਇਸ ਦੇ ਪਿੱਛੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਦੋਹਾਂ ਲਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਜੈਵਿਕ ਖੇਤੀ ਦਾ ਰਕਬਾ 6 ਲੱਖ ਹੈਕਟੇਅਰ ਤੋਂ ਵਧ ਹੋ ਗਿਆ ਹੈ ਅਤੇ ਨਿਰਯਾਤ ਕੀਤੇ ਜਾਣ ਵਾਲੇ ਜ਼ਿਆਦਾਤਰ ਖੇਤੀ ਉਤਪਾਦ ਜੈਵਿਕ ਹੁੰਦੇ ਹਨ।