ਨਿਊਜ਼ ਡੈਸਕ : ਪਿਛਲੇ ਇਕ ਹਫ਼ਤੇ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ 76 ਤੋਂ 85 ਪੈਸੇ ਵਧ ਗਈ ਹੈ, ਜਦਕਿ ਡੀਜ਼ਲ ਦੀ ਕੀਮਤ ਵੀ 76 ਤੋਂ 85 ਪੈਸੇ ਵਧ ਗਈ ਹੈ। ਦਿੱਲੀ 'ਚ ਇਕ ਲੀਟਰ ਪੈਟਰੋਲ 102.61 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਹਤ ਦਿੱਤੀ ਗਈ ਸੀਤੇ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ ਪਰ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 80-80 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 117.57 ਰੁਪਏ ਤੇ ਡੀਜ਼ਲ ਦੀ ਕੀਮਤ 101.79 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 112.19 ਰੁਪਏ ਜਦਕਿ ਡੀਜ਼ਲ ਦੀ ਕੀਮਤ 97.02 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਵੀ ਪੈਟਰੋਲ 108.21 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 98.28 ਰੁਪਏ ਪ੍ਰਤੀ ਲੀਟਰ ਹੈ।