ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾ 'ਚ ਜ਼ਬਰਦਸਤ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਰਾਜ ਗੁਜਰਾਤ 'ਤੇ ਆਪਣੀਆਂ ਨਜ਼ਰਾਂ ਟਿਕਾਈਆਂ ਹੋਈਆਂ ਹਨ। ਹਾਲਾਂਕਿ ਗੁਜਰਾਤ 'ਚ ਵਿਧਾਨ ਸਭਾ ਚੋਣਾਂ ਇਸ ਸਾਲ ਦੇ ਅੰਤ 'ਚ ਹੋਣੀਆਂ ਹਨ, ਪਰ 'ਆਪ' ਨੇ ਉੱਥੇ ਆਪਣਾ ਪ੍ਰਚਾਰ ਪਹਿਲਾਂ ਤੋਂ ਹੀ ਸ਼ੁਰੂ ਕਰ ਦਿੱਤਾ ਹੈ। ਇਸੇ ਮਿਸ਼ਨ ਤਹਿਤ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਅਹਿਮਦਾਬਾਦ ਪਹੁੰਚ ਗਏ ਹਨ। ਉਹ ਦੋ ਦਿਨ ਗੁਜਰਾਤ 'ਚ ਰਹਿਣਗੇ ਤੇ ਰੋਡ ਸ਼ੋਅ ਸਮੇਤ ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ।
'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਬਰਮਤੀ ਆਸ਼ਰਮ ਜਾਣਗੇ। ਇਸ ਤੋਂ ਬਾਅਦ ਦੋ ਕਿਲੋਮੀਟਰ ਲੰਬਾ ਰੋਡ ਸ਼ੋਅ ਹੋਵੇਗਾ। ਪਾਰਟੀ ਨੇ ਇਸ ਨੂੰ ਤਿਰੰਗਾ ਯਾਤਰਾਦਾ ਨਾਂ ਦਿੱਤਾ ਹੈ। ਹਾਲ ਹੀ 'ਚ ਦਿੱਲੀ 'ਚ ਕੇਜਰੀਵਾਲ ਦੇ ਘਰ 'ਤੇ ਹੋਏ ਕਥਿਤ ਹਮਲੇ ਤੋਂ ਬਾਅਦ ਪਾਰਟੀ ਨੇ ਅਹਿਮਦਾਬਾਦ ਪੁਲਿਸ ਤੋਂ ਦੋਵਾਂ ਨੇਤਾਵਾਂ ਲਈ ਵਾਧੂ ਸੁਰੱਖਿਆ ਦੀ ਮੰਗ ਕੀਤੀ ਹੈ।