ਨਿਊਜ਼ ਡੈਸਕ : ਸਾਗਾ ਸਟੂਡੀਓ ਜਿਸ ਦਾ ਨਾਂ ਪਹਿਲਾਂ ਸਾਗਾ ਮਿਊਜ਼ਿਕ ਸੀ, ਜੋੋ ਕਿ ਇਕ ਬਹੁਤ ਵੱਡੀ ਪ੍ਰੋਡਕਸ਼ਨ ਕੰਪਨੀ ਦੇ ਤੌਰ 'ਤੇ ਸਿਨੇਮਾ ਜਗਤ 'ਚ ਅਪਣਾ ਨਾਮ ਬਣਾ ਚੁੱਕੀ ਹੈ। ਪੰਜਾਬੀ ਫ਼ਿਲਮ ਜਗਤ 'ਚ ਵੀ ਇਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ। ਰੰਗ ਪੰਜਾਬ, ਸੰਨ ਆਫ ਮਨਜੀਤ ਸਿੰਘ, ਦਾ ਟ੍ਰੇਅਰ, ਅਰਦਾਸ ਕਰਾਂ, ਨਿਧੀ ਸਿੰਘ, ਬਲੈਕ ਪ੍ਰਿੰਸ, ਸੂਬੇਦਾਰ ਜੋਗਿੰਦਰ ਸਿੰਘ, ਇਨ੍ਹਾਂ ਦੇ ਬੈਨਰ ਹੇਠ ਪ੍ਰਮੁੱਖ ਫ਼ਿਲਮਾਂ ਹਨ। ਹੁਣ ਸਾਗਾ ਮਿਊਜ਼ਿਕ ਇਕ ਵਾਰ ਫਿਰ ਤੋਂ ਇਕ ਸ਼ਾਨਦਾਰ ਕਹਾਣੀ ਲੈ ਕੇ ਆ ਰਿਹਾ ਹੈ, ਜੋ ਕਿ ਇਕ ਬਹੁਤ ਹੀ ਮਹੱਤਵਪੂਰਨ ਮੁੱਦੇ, ਅਲੱਗ ਹੋ ਚੁੱਕੇ ਖੂਨ ਦੇ ਰਿਸ਼ਤਿਆਂ ਨੂੰ ਮੁੜ ਜੋੜਨ ਦੀ ਕਹਾਣੀ ਹੈ। ਜੋ਼ਰਾ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਸਾਗਾ ਸਟੂਡੀਓ ਇਕ ਵਾਰ ਫਿਰ ਤੋਂ ਬਠਿੰਡਾ ਵਾਲੇ ਭਾਈ ਫਿਲਮ ਦੇ ਨਾਲ਼ ਨਵੀਂ ਪੇਸ਼ਕਸ਼ "ਸਾਡੇ ਆਲੇ" ਨਾਲ ਦਿਲ ਜਿੱਤਣ ਨੂੰ ਬੇਤਾਬ ਹਨ। ਇਹ ਫਿਲਮ 29 ਅਪ੍ਰੈਲ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਵੇਗੀ।
ਜਤਿੰਦਰ ਮੌਹਰ ਵੱਲੋਂ ਨਿਰਮਿਤ ਕੀਤੀ ਇਹ ਮਲਟੀ ਸਟਾਰਰ ਫਿਲਮ 'ਚ ਮਰਹੂਮ ਅਦਾਕਾਰ ਤੇ ਸਮਾਜ ਸੇਵਕ ਦੀਪ ਸਿੱਧੂ , ਗੁੱਗੂ ਗਿੱਲ, ਮਹਾਂਬੀਰ ਭੁੱਲਰ, ਸੁਖਦੀਪ ਸੁੱਖ , ਅਮ੍ਰਿਤ ਔਲਖ ਤੇ ਹੋਰ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਸਾਡੇ ਆਲੇ ਦਾ ਪੋਸਟਰ ਬਹੁਤ ਹੀ ਸ਼ਾਨਦਾਰ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਹਰ ਕਲਾਕਾਰ ਆਪਣੀ ਅਦਾਕਾਰੀ ਦੇ ਨਾਲ ਕਿਰਦਾਰ ਨਾਲ ਨਿਆਂ ਕਰੇਗ। ਦੀਪ ਸਿੱਧੂ ਫਿਲਮ ਦਾ ਮੁੱਖ ਹਿੱਸਾ ਰਹਿਣਗੇ ਕਿਉਂਕਿ ਇਹ ਉਨ੍ਹਾਂ ਦਾ ਆਖਰੀ ਪ੍ਰੋਜੈਕਟ ਹੈ, ਜੋ ਉਨ੍ਹਾਂ ਦੇ ਦਿੱਲ ਦੇ ਬਹੁਤ ਕਰੀਬ ਸੀ| ਫਿਲਮ ਦੀ ਕਹਾਣੀ ਦੋ ਅਥਲੀਟ ਭਰਾਵਾਂ ਦੇ ਇਰਦ-ਗਿਰਦ ਘੁੰਮਦੀ ਹੈ, ਜੋ ਸਮਾਜ ਦੇ ਪੇਚਿਦਾ ਗਲਿਆਰਿਆਂ ਵਿਚੋਂ ਹੋ ਕੇ ਗੁਜ਼ਰਦੀ ਹੈ|ਫਿਲਮ ਦਾ ਮਿਊਜ਼ਿਕ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਏਗਾ| ਸਾਗਾ ਮਿਊਜ਼ਿਕ ਫਿਲਮ ਜਗਤ ਵਿਚ ਬਹੁਤ ਨਾਮ ਬਣਾ ਚੁੱਕੀ ਹੈ ਤੇ ਹਮੇਸ਼ਾ ਕੁਝ ਅਲਗ ਕਹਾਣੀ ਦਰਸ਼ਕਾਂ ਦੇ ਵਿਚ ਪਰਦੇ ਉੱਪਰ ਲੈ ਕੇ ਆਉਂਦੀ ਹੈ|ਸਾਗਾ ਨੇ ਦਰਸ਼ਕਾਂ ਦੇ ਇਸ ਭਰਮ ਨੂੰ ਖਤਮ ਕੀਤਾ ਹੈ ਕਿ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਸਿਰਫ ਕਾਮੇਡੀ ਫ਼ਿਲਮਾਂ ਬਣ ਸਕਦੀਆਂ ਹਨ।
ਸਾਗਾਂ ਸਟੂਡੀਓ ਦੇ ਮਾਲਕ ਅਤੇ ਫ਼ਿਲਮ ਦੇ ਪ੍ਰੋਡਿਊਸਰ ਸੁਮਿਤ ਸਿੰਘ ਨੇ ਦੱਸਿਆ ਕਿ ਇਹ ਫਿਲਮ ਸਾਡੇ ਸਮਾਜ ਦੀ ਘਟੀਆ ਸੋਚ ਨੂੰ ਦਰਸਾਉਂਦੀ ਹੈ| ਇਹ ਇੱਕ ਪਰਿਵਾਰਕ ਕਹਾਣੀ ਹੈ ਤੇ ਹਰ ਉਮਰ ਦੇ ਲੋਕ ਸਿਨੇਮਾ ਘਰ ਵਿੱਚ ਜਾ ਕੇ ਇਸ ਨੂੰ ਦੇਖਣਾ ਪਸੰਦ ਕਰਨਗੇ| ਸੁਮੀਤ ਸਿੰਘ ਨੇ ਇਸ ਤੋਂ ਇਲਾਵਾ ਦੱਸਿਆ ਕਿ ਇਸ ਗੱਲ ਨੂੰ ਮੰਨਦੇ ਹਨ ਕਿ ਖੂਨ ਪਾਣੀ ਤੋਂ ਗਾੜ੍ਹਾ ਹੁੰਦਾ ਹੈ ਤੇ ਸਾਨੂੰ ਦੁਨਿਆਵੀ ਆਕਰਸ਼ਣਾ ਉੱਪਰ ਉੱਠ ਕੇ ਸੋਚਣਾ ਚਾਹੀਦਾ ਹੈ| ਸਮਾਜ ਨੂੰ ਬਦਲਾਵ ਦੀ ਲੋੜ ਹੈ, ਫ਼ਿਲਮ ਵਿੱਚ ਬਹੁਤ ਸੰਜੀਦਗੀ ਨਾਲ ਦਰਸਾਇਆ ਗਿਆ ਹੈ| ਇਹ ਇੱਕ ਅੱਖਾਂ ਖੋਲ੍ਹਣ ਵਾਲਾ ਪ੍ਰੋਜੈਕਟ ਹੈ , ਜੋ ਇਹ ਸੋਚਦੇ ਹਨ ਕਿ ਪੰਜਾਬੀ ਫਿਲਮ ਇੰਡਸਟਰੀ ਸਿਰਫ ਕਮੇਡੀ ਫ਼ਿਲਮਾਂ ਬਣਾ ਸਕਦੀ ਹੈ| ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਹਮੇਸ਼ਾ ਸਾਡੇ ਦਿਲ ਦੇ ਅੰਦਰ ਰਹਿਣਗੇ ਤੇ ਹਮੇਸ਼ਾ ਉਹਨਾਂ ਦੀ ਕਮੀ ਸਾਨੂੰ ਮਹਿਸੂਸ ਹੁੰਦੀ ਰਹੇਗੀ|