by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ 'ਚ ਬੱਚੇ ਨੂੰ ਬਚਾਉਣ ਗਏ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਮਾਰਕੁੱਟ ਕਰ ਕੇ ਉਸ ਦੀ ਪੱਗ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਗਗਨ ਉਰਫ ਜੋਗਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਸ ਦੇ ਸਾਥੀ ਸਾਗਰ ਗੋਪੀ ਦੀਪੀ ਅਤੇ ਬੱਬੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਗਗਨਦੀਪ ਸਿੰਘ ਨੇ ਦੱਸਿਆ ਕਿ ਉਹ 11ਵੀਂ ਕਲਾਸ ਵਿਚ ਪੜ੍ਹਦਾ ਹੈ ਅਤੇ ਅੰਮ੍ਰਿਤਧਾਰੀ ਸਿੱਖ ਹੈ। ਉਹ ਪਿੰਡ ਮਾਹਲ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਅਸ਼ੋਕ ਵਿਹਾਰ ਵਾਲੀ ਗਲੀ 'ਚ ਉਕਤ ਮੁਲਜ਼ਮ 10 ਸਾਲ ਦੇ ਲੜਕੇ ਰੋਬਿਟ ਦੀ ਕੁੱਟਮਾਰ ਕਰਦੇ ਸਨ। ਜਦੋਂ ਉਹ ਉਸ ਨੂੰ ਬਚਾਉਣ ਦੇ ਲਈ ਅੱਗੇ ਆਇਆ ਤਾਂ ਮੁਲਜ਼ਮਾਂ ਨੇ ਉਸ ਦੀ ਵੀ ਬੁਰੀ ਤਰ੍ਹਾਂ ਮਾਰਕੁੱਟ ਕਰ ਕੇ ਉਸ ਦੀ ਪੱਗ ਨੂੰ ਉਛਾਲਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।