by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਲੋਂ ਚੰਡੀਗੜ੍ਹ ’ਤੇ ਆਪਣਾ ਦਾਅਵਾ ਜਤਾਉਣ ਮਗਰੋਂ ਹੁਣ ਹਰਿਆਣਾ ਨੇ ਇਸ ਦੇ ਸਬੰਧ ’ਚ ਪ੍ਰਸਤਾਵ ਪੇਸ਼ ਕੀਤਾ ਹੈ। ਪੰਜਾਬ ਵਿਧਾਨ ਸਭਾ ਵਲੋਂ ਪਾਸ ਪ੍ਰਸਤਾਵ ਦੇ ਸਬੰਧ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਿਧਾਨ ਸਭਾ ’ਚ ਇਕ ਪ੍ਰਸਤਾਵ ਪੇਸ਼ ਕੀਤਾ ਹੈ।
ਵਿਧਾਨ ਸਭਾ ’ਚ ਪ੍ਰਸਤਾਵ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਪ੍ਰਸਤਾਵ ਹਰਿਆਣਾ ਨੂੰ ਮਨਜ਼ੂਰ ਨਹੀਂ। ਚੰਡੀਗੜ੍ਹ ’ਚ ਹਰਿਆਣਾ ਦੇ ਅਧਿਕਾਰੀਆਂ ਦੀ ਨਿਯੁਕਤੀ ਘੱਟ ਹੋਈ। ਅਧਿਕਾਰੀਆਂ ਦੀ ਨਿਯੁਕਤੀ ਪਹਿਲੇ ਦੇ ਅਨੁਪਾਤ ’ਚ ਹੋਵੇ। ਚੰਡੀਗੜ੍ਹ ਦੇ ਪ੍ਰਸ਼ਾਸਨ ’ਚ ਹਰਿਆਣਾ ਦੀ ਹਿੱਸੇਦਾਰੀ ਘੱਟ ਹੋ ਰਹੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਮੁੱਖ ਮੰਤਰੀ ਵਲੋਂ ਪੇਸ਼ ਕੀਤੇ ਗਏ ਪ੍ਰਸਤਾਵ ’ਚ ਕੇਂਦਰ ਸਰਕਾਰ ਤੋਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਨਿਰਮਾਣ ਲਈ ਕਦਮ ਚੁੱਕਣ ਦੀ ਵੀ ਅਪੀਲ ਕੀਤੀ ਗਈ ਹੈ।