by jaskamal
ਨਿਊਜ਼ ਡੈਸਕ : ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਫੋਨ ’ਤੇ ਧਮਕੀ ਦੇਣ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਐੱਸ.ਪੀ. ਲਹਿਰਾ ਮਨੋਜ ਗੋਰਸੀ ਨੇ ਦੱਸਿਆ ਕਿ ਵਿਧਾਇਕ ਵਰਿੰਦਰ ਗੋਇਲ ਦੇ ਮੋਬਾਇਲ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਪਸ਼ਬਦ ਬੋਲੇ ਗਏ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ।
ਇਸ ਮਾਮਲੇ 'ਚ ਰਿਤੇਸ਼ ਕੁਮਾਰ ਨਾਮਕ ਇਕ ਵਿਅਕਤੀ ਨੂੰ ਸੰਗਰੂਰ ਤੋਂ ਕਾਬੂ ਕੀਤਾ ਗਿਆ ਹੈ, ਇਸੇ ਨੇ ਵਿਧਾਇਕ ਬਰਿੰਦਰ ਗੋਇਲ ਨੂੰ ਫ਼ੋਨ ਕਰਕੇ ਧਮਕੀ ਦਿੱਤੀ ਸੀ।ਡੀ.ਐੱਸ.ਪੀ. ਮਨੋਜ ਗੋਰਸੀ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀ.ਐੱਸ.ਪੀ. ਮਨੋਜ ਗੋਰਸੀ ਨੇ ਕਿਹਾ ਕਿ ਕਿਸੇ ਵੀ ਗੈਰ-ਸਮਾਜਿਕ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਗੈਰ ਸਮਾਜਿਕ ਅਤੇ ਗੁੰਡਾ ਅਨਸਰਾਂ ਨੂੰ ਜ਼ੁਰਮਾਂ ਤੋਂ ਬਾਜ਼ ਰਹਿਣ ਦੀ ਹਦਾਇਤ ਕੀਤੀ।