ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਬ ਨਾ ਸਿਰਫ਼ ਸਵਾਦ ਵਿਚ ਹੀ ਸ਼ਾਨਦਾਰ ਹੁੰਦਾ ਹੈ, ਇਹ ਸਾਡੀ ਸਿਹਤ ਨੂੰ ਬਣਾਈ ਰੱਖਣ ਵਿਚ ਵੀ ਮਦਦ ਕਰਦਾ ਹੈ। ਅੰਬ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ, ਜੋ ਸਾਡੇ ਸਰੀਰ ਨੂੰ ਸਿਹਤਮੰਦ ਰੱਖਣ ਲਈ ਜ਼ਰੂਰੀ ਤੱਤ ਹਨ। ਅੰਬ ਬਲੱਡ ਕਲੋਟਿੰਗ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਅਤੇ ਅਨੀਮੀਆ ਦੀ ਸਮੱਸਿਆ ਤੋਂ ਬਚਾਉਂਦਾ ਹੈ।
ਥਾਇਰਾਇਡ ਦੀ ਹਾਲਤ ਵਿੱਚ ਸੁਧਾਰ
ਅੰਬ ਵਿੱਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਸੀ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਸੁਧਾਰਨ ਵਿੱਚ ਮਦਦ ਕਰਦੇ ਹਨ। ਅੰਬ 'ਚ ਮੌਜੂਦ ਮੈਗਨੀਸ਼ੀਅਮ ਥਾਇਰਾਇਡ ਨਾਲ ਜੁੜੀਆਂ ਸਮੱਸਿਆਵਾਂ 'ਚ ਵੀ ਫਾਇਦੇਮੰਦ ਹੁੰਦਾ ਹੈ।
ਸਕਿਨ ਦੀ ਸਮੱਸਿਆ ਵਿੱਚ ਫ਼ਾਇਦੇਮੰਦ
ਅੰਬ 'ਚ ਮੌਜੂਦ ਵਿਟਾਮਿਨ ਏ ਸਕਿਨ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਜੋ ਕਿ ਐਂਟੀ-ਐਕਨੇ ਅਤੇ ਐਂਟੀ-ਏਜਿੰਗ ਗੁਣਾਂ ਨਾਲ ਭਰਪੂਰ ਹੁੰਦਾ ਹੈ। ਵਿਟਾਮਿਨ ਸੀ ਕੋਲੇਜਨ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਇਹ ਸਕਿਨ ਦੇ ਨਾਲ-ਨਾਲ ਵਾਲਾਂ ਨੂੰ ਸਿਹਤਮੰਦ ਰੱਖਦਾ ਹੈ।
ਦਿਲ ਦੀਆਂ ਸਮੱਸਿਆਵਾਂ ਵਿੱਚ ਕਾਰਗਰ
ਅੰਬ ਦੇ ਸੇਵਨ ਨਾਲ ਕਾਰਡੀਓਵੈਸਕੁਲਰ ਸਿਸਟਮ ਵਧੀਆ ਕੰਮ ਕਰਦਾ ਹੈ। ਇਸ 'ਚ ਮੌਜੂਦ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਠੀਕ ਕਰਦਾ ਹੈ ਅਤੇ ਪੁਲਸ ਰੇਟ ਨੂੰ ਨਾਰਮਲ ਰੱਖਣ 'ਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।
ਭਾਰ ਘਟਾਉਣ ਵਿੱਚ ਮਦਦ ਕਰਦਾ ਹੈ
ਅੰਬ ਨੂੰ ਭਾਰ ਘਟਾਉਣ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਸ ਦੇ ਸੇਵਨ ਨਾਲ ਫੈਟ ਨਹੀਂ ਬਣਦੀ ਅਤੇ ਇਹ ਕੋਲੈਸਟ੍ਰੋਲ ਮੁਕਤ ਹੁੰਦਾ ਹੈ। ਇਹ ਘੁਲਣਸ਼ੀਲ ਫਾਈਬਰ ਨਾਲ ਭਰਿਆ ਹੁੰਦਾ ਹੈ ਜੋ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ ਤਾਂ ਜੋ ਤੁਸੀਂ ਘੱਟ ਖਾਓ।