by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਿਸਾਨਾਂ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਗੁਲਾਬੀ ਸੁੰਡੀ ਕਰਕੇ 100 ਕਰੋੜ ਰੁਪਏ ਦੀ ਫ਼ਸਲ ਖਰਾਬ ਹੋਣ ਬਾਰੇ ਵਿਚਾਰ ਪੇਸ਼ ਕੀਤਾ ਹੈ। 50 ਫੀਸਦੀ ਨੁਕਸਾਨ ਦੀ ਰਕਮ ਕਿਸਾਨਾਂ ਨੂੰ ਦਿੱਤੀ ਜਾਵੇਗੀ।ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ ਨੂੰ 5 ਫੀਸਦੀ ਮੁਆਵਜੇ ਦੀ ਰਕਮ ਦਿੱਤੀ ਜਾਵੇਗੀ। ਉੱਥੇ ਹੀ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਧਰਨਾ ਖਤਮ ਕਰਨ ਲਈ ਜਥੇਬੰਦੀ ਵਿਚਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਵਾਂਗੇ।