by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮਹਿਕਮਿਆਂ ਵਿਚ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਸਰਕਾਰ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਵੱਖ-ਵੱਖ ਸਰਕਾਰੀ ਮਹਿਕਮਿਆਂ 'ਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਇਕ ਸਾਲ ਲਈ ਵਧਾਇਆ ਗਿਆ ਹੈ।
ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ਵਿਚ ਨਹੀਂ ਆਉਂਦਾ, ਤਦ ਤਕ ਉਨ੍ਹਾਂ ਦੀਆਂ ਸੇਵਾਵਾਂ ਨੂੰ ਜਾਰੀ ਰੱਖੀਆਂ ਜਾ ਸਕਣ। ਕਈ ਮਹਿਕਮਿਆਂ 'ਚ ਅਜੇ ਤਕ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਥਾਂ ’ਤੇ ਨਵੀਂ ਰੈਗੂਲਰ ਭਰਤੀ ਨਹੀਂ ਕੀਤੀ ਗਈ।