by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਅਪੀਲ ਕੀਤੀ ਹੈ ਕਿ ਪੂਰੀ ਦੁਨੀਆ ਦੀ ਸੰਗਤ ’ਚ ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਤੇ ਧਰਮ ਹੈ।
ਉਨ੍ਹਾਂ ਕਿਹਾ ਕਿ ਰੇਡੀਓ ਤੇ ਸਾਰੇ ਆਧੁਨਿਕ ਸਾਧਨਾਂ ਜ਼ਰੀਏ ਵੀ ਗੁਰਬਾਣੀ ਦਾ ਪ੍ਰਸਾਰ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਨਵੀਂ ਤਕਨੀਕ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ |