by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਵਿਖੇ ਪਿੰਡ ਗਿੱਲਾਵਾਲੀ ਨਹਿਰ ਦੇ ਨਜ਼ਦੀਕ ਇਕ ਨੌਜਵਾਨ ਦੀ ਅੱਧ ਸੜੀ ਲਾਸ਼ ਬਰਾਮਦ ਹੋਈ ਹੈ।ਡੀ. ਐੱਸ. ਪੀ. ਲਖਵਿੰਦਰ ਸਿੰਘ ਤੇ ਪੁਲਿਸ ਟੀਮ ਸਮੇਤ ਘਟਨਾਸਥਲ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕਾਲਾ ਅਫਗਾਨਾ ਵਜੋਂ ਹੋਈ ਹੈ।
ਮ੍ਰਿਤਕ ਦੇ ਭਰਾ ਦਮਨਪ੍ਰੀਤ ਸਿੰਘ ਵਾਸੀ ਕਾਲਾ ਅਫਗਾਨਾ ਨੇ ਦੱਸਿਆ ਕਿ ਪਿੰਡ ਦਾ ਇਕ ਨੌਜਵਾਨ ਉਸਦੇ ਭਰਾ ਲਵਪ੍ਰੀਤ ਸਿੰਘ ਨੂੰ ਘਰੋਂ ਬੁਲਾਕੇ ਆਪਣੇ ਨਾਲ ਲੈ ਕੇ ਆਇਆ ਸੀ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਭਰਾ ਦੀ ਅੱਧ ਸੜੀ ਲਾਸ਼ ਝਾੜੀਆਂ ’ਚ ਪਈ ਹੋਈ ਸੀ।
ਐੱਸ. ਐੱਚ. ਓ. ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਦਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪ੍ਰੀਤ ਵਾਸੀ ਕਾਲਾ ਅਫਗਾਨਾ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।