ਚੋਰਾਂ ਵੱਲੋਂ ਪੰਜਾਬ ਨੈਸ਼ਨਲ ਬੈਂਕ ਬ੍ਰਾਂਚ ਦੀ ਏ. ਟੀ. ਐੱਮ. ਮਸ਼ੀਨ ਤੋੜਨ ਦੀ ਨਕਾਮ ਕੋਸ਼ਿਸ਼

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ ਚੋਰਾਂ ਨੇ ਅੱਡਾ ਚੌਲਾਂਗ ਸਥਿਤ ਪੰਜਾਬ ਨੈਸ਼ਨਲ ਬੈਂਕ ਬ੍ਰਾਂਚ ਦੀ ਏ. ਟੀ. ਐੱਮ. ਮਸ਼ੀਨ ਤੋੜਨ ਦੀ ਨਕਾਮ ਕੋਸ਼ਿਸ਼ ਕੀਤੀ ਹੈ। ਇਸ ਵਾਰਦਾਤ ਦੀ ਸੂਚਨਾ ਬੈਂਕ ਅਧਿਕਾਰੀਆਂ ਵੱਲੋਂ ਮਿਲਣ 'ਤੇ ਡੀ. ਐੱਸ. ਪੀ. ਟਾਂਡਾ ਰਾਜ ਕੁਮਾਰ ਅਤੇ ਥਾਣਾ ਮੁਖੀ ਟਾਂਡਾ ਹਰਿੰਦਰ ਸਿੰਘ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਚੋਰਾਂ ਦਾ ਪਤਾ ਲਾਉਣ ਲਈ ਉੱਦਮ ਕਰ ਰਹੀ ਹੈ। ਚੋਰਾਂ ਨੇ ਜਿੰਦਰੇ ਤੋੜ ਕੇ ਅੰਦਰ ਦਾਖ਼ਲ ਹੋ ਕੇ ਏ. ਟੀ. ਐੱਮ. ਮਸ਼ੀਨ ਤੋੜਨ ਦੀ ਕੋਸ਼ਿਸ਼ ਕੀਤੀ ਪਰ ਉਹ ਨਕਾਮ ਰਹੇ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।