by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਇਕ ਨਾਬਾਲਗ ਕੁੜੀ ਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਵਾਲੇ ਇਕ ਮੁਲਜ਼ਮ ਦੇ ਖ਼ਿਲਾਫ਼ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੂੰ ਇਕ ਨਜ਼ਦੀਦੀ ਪਿੰਡ ਨਾਲ ਸਬੰਧਤ ਇਕ ਮਹਿਲਾ ਨੇ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਦੀ 14 ਸਾਲ ਦੀ ਕੁੜੀ ਉਸ ਦੇ ਨਾਲ ਰਹਿੰਦੀ ਹੈ।
ਉਸ ਦਾ ਆਪਣੇ ਪਤੀ ਨਾਲ ਘਰੇਲੂ ਝਗੜੇ ਕਾਰਨ ਪੰਚਾਇਤੀ ਤਲਾਕ ਹੋ ਗਿਆ ਸੀ। ਜਿਸ ਕਾਰਨ ਉਹ ਆਪਣੇ ਪੇਕੇ ਘਰ ਆ ਕੇ ਰਹਿਣ ਲੱਗੀ। ਇਸੇ ਤਰ੍ਹਾਂ ਉਸ ਦੀ ਨਾਬਾਲਗ ਧੀ ਨੇ ਦੱਸਿਆ ਕਿ ਉਸ ਦੇ ਨਾਲ ਸੰਜੈ ਕੁਮਾਰ ਨੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤਾ ਹੈ। ਪੁਲਿਸ ਨੇ ਨਾਬਾਲਗ ਕੁੜੀ ਤੋਂ ਜਬਰ-ਜ਼ਿਨਾਹ ਦੇ ਮਾਮਲੇ ’ਚ ਕਾਰਵਾਈ ਕਰਦੇ ਹੋਏ ਮੁਲਜ਼ਮ ਸੰਜੈ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।