ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਅਤੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਚੌਧਰੀ ਨੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ’ਚ ਰੋਜ਼ ਕਤਲੇਆਮ ਹੋ ਰਿਹਾ ਹੈ ਜਿਹੜੇ ਗੈਂਗਸਟਰ ਕਾਂਗਰਸ ਨੇ ਖ਼ਤਮ ਕੀਤੇ ਸੀ, ਹੁਣ ਉਹ ਆਮ ਆਦਮੀ ਪਾਰਟੀ ’ਚ ਮੁੜ ਸਰਗਰਮ ਹੋ ਗਏ ਹਨ। ਪੰਜਾਬ ’ਚ ਲਗਾਤਾਰ ਗੋਲੀਬਾਰੀ ਅਤੇ ਕਤਲ ਹੋ ਰਹੇ ਹਨ।
ਸੁਨੀਲ ਜਾਖੜ ਵਲੋਂ ਦਿੱਤੇ ਗਏ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਇਹ ਬਿਆਨ ਸਹੀ ਨਹੀਂ ਸੀ। ਇਸ ਨਾਲ ਕਈ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਪਹੁੰਚੀ ਹੈ ਪਰ ਉਨ੍ਹਾਂ ਨੇ ਮੁਆਫ਼ੀ ਵੀ ਮੰਗੀ ਹੈ ਬਾਕੀ ਜੋ ਪੰਜਾਬ ਦੇ ਲੋਕਾਂ ਨੂੰ ਮਨਜ਼ੂਰ ਹੋਇਆ।
ਵਿਧਾਇਕ ਵਿਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਜਿਹੜੀ ਸਰਕਾਰ ਚੁਣੀ ਗਈ ਸੀ ਹੁਣ ਉਹ ਲੋਕਾਂ ਨੂੰ ਦਿਖਾਈ ਨਹੀਂ ਦੇ ਰਹੀ ਹੈ ਕਿਉਂਕਿ ‘ਆਪ’ ਦੀ ਸਰਕਾਰ ਇਸ ਸਮੇਂ ਹਿਮਾਚਲ ਅਤੇ ਗੁਜਰਾਤ ਚੋਣ ਪ੍ਰਚਾਰ ’ਚ ਵਿਅਸਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਦਿਨ-ਬ-ਦਿਨ ਮਾਹੌਲ ਖ਼ਰਾਬ ਹੋ ਰਿਹਾ ਹੈ।