ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ‘ਆਪ’ ਪਾਰਟੀ ਦੇ ਹਿਮਾਚਲ ਦੇ ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ‘ਆਪ’ ਦੇ ਪ੍ਰਦੇਸ਼ ਪ੍ਰਧਾਨ ਅਨੂਪ ਕੇਸਰੀ, ਸੰਗਠਨ ਮਹਾਮੰਤਰੀ ਸਤੀਸ਼ ਠਾਕੁਰ ਅਤੇ ਊਨਾ ਦੇ ਪ੍ਰਧਾਨ ਇਕਬਾਲ ਸਿੰਘ ਭਾਜਪਾ ਪਾਰਟੀ ’ਚ ਸ਼ਾਮਲ ਹੋਏ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ।
ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਦਿਆਂ ਕਿਹਾ, ‘‘ਅਰਵਿੰਦ ਕੇਜਰੀਵਾਲ ਪਹਾੜ ਅਤੇ ਪਹਾੜੀ ਤੁਹਾਡੇ ਝਾਂਸੇ ’ਚ ਨਹੀਂ ਆਉਣਗੇ। ਆਮ ਆਦਮੀ ਪਾਰਟੀ ਦੀ ਹਿਮਾਚਲ ਵਿਰੋਧੀ ਨੀਤੀਆ ਖ਼ਿਲਾਫ ‘ਆਪ’ ਪਾਰਟੀ ਦੇ ਹਿਮਾਚਲ ਪ੍ਰਦੇਸ਼ ਪ੍ਰਧਾਨ ਅਨੂਪ ਕੇਸਰੀ, ਸੰਗਠਨ ਮਹਾਮੰਤਰੀ ਸਤੀਸ਼ ਠਾਕੁਰ ਅਤੇ ਊਨਾ ਦੇ ਪ੍ਰਧਾਨ ਇਕਬਾਲ ਸਿੰਘ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਭਾਜਪਾ ’ਚ ਮਾਣਯੋਗ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਹਾਜ਼ਰ ’ਚ ਸ਼ਾਮਲ ਹੋਏ।