by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੱਥੂਵਾਲਾ ਗਰਬੀ ਵਿਖੇ ਨਜ਼ਦੀਕੀ ਪਿੰਡ ਭਲੂਰ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਹੋ ਕੇ ਜ਼ਹਿਰੀਲੀ ਸਪਰੇਅ ਪੀ ਕੇ ਜ਼ਿੰਦਗੀ ਖ਼ਤਮ ਕਰ ਲੈਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਰਣਜੀਤ ਸਿੰਘ ਘੁਮਾਣ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਉਮਰ ਕਰੀਬ 45 ਸਾਲ ਵਜੋਂ ਹੋਈ ਹੈ।
ਮ੍ਰਿਤਕ ਕਿਸਾਨ ਰਣਜੀਤ ਦੇ ਭਰਾ ਗੁਰਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਉਸ ਦੇ ਭਰਾ ਦੇ ਸਿਰ ’ਤੇ ਬੈਂਕ ਅਤੇ ਆੜ੍ਹਤੀਆ ਦਾ ਬਹੁਤ ਕਰਜ਼ਾ ਸੀ, ਜਿਸ ਕਾਰਣ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸ ਕਰ ਕੇ ਉਸ ਨੇ ਆਪਣੇ ਘਰ ਹੀ ਜ਼ਹਿਰੀਲੀ ਦਵਾਈ ਪੀ ਲਈ। ਇਸ ਗੱਲ ਦਾ ਪਤਾ ਲੱਗਣ ’ਤੇ ਉਸ ਨੂੰ ਸਿਵਲ ਹਸਪਤਾਲ ਇਲਾਜ ਵਾਸਤੇ ਲਿਜਾਇਆ ਗਿਆ ਪਰ ਰਸਤੇ ਵਿਚ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਰਣਜੀਤ ਸਿੰਘ ਨੇ ਕਿਸਾਨੀ ਸੰਘਰਸ਼ ਦੌਰਾਨ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਸੀ।