ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀਆਂ ਵਲੋਂ ਲਗਾਤਾਰ ਚੁੱਕੇ ਜਾ ਰਹੇ ਸਵਾਲਾਂ ਦਰਮਿਆਨ ਡੀ. ਜੀ. ਪੀ. ਵੀ. ਕੇ. ਭਾਵਰਾ ਨੇ ਆਖਿਆ ਹੈ ਕਿ ਪੰਜਾਬ ਵਿਚ ਮੌਜੂਦਾ ਕਤਲ ਦਰ ਪਿਛਲੇ ਸਾਲਾਂ ਦੇ ਮੁਕਾਬਲੇ ਕਿਤੇ ਘੱਟ ਹੈ। ਡੀ. ਜੀ. ਪੀ. ਨੇ ਕਿਹਾ ਕਿ ਇਸ ਸਾਲ 158 ਕਤਲ ਹੋਏ ਹਨ। ਇਕ ਮਹੀਨੇ ਵਿਚ 50 ਕਤਲ ਹੋਏ ਹਨ।
ਡੀ. ਜੀ. ਪੀ. ਭਾਵਰਾ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਕਤਲ ਘੱਟ ਹੋਏ ਹਨ। ਜਿਸ ਦੀ ਇਕ ਮਹੀਨੇ ਵਿਚ ਔਸਤਨ ਐਵਰੇਜ 50 ਬਣਦੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਜੇ ਜ਼ਮੀਨ ਆਦਿ ਦਾ ਮਸਲਾ ਹੋਵੇ ਤਾਂ ਮੋਹਤਵਰਾਂ ਨੂੰ ਲੈ ਕੇ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜੇਕਰ ਸਾਰੇ ਸਹਿਯੋਗ ਕਰਨ ਤਾਂ ਪੰਜਾਬ ਵਿਚ ਕਤਲ ਦਰ ਹੋਰ ਵੀ ਘਟਾਈ ਜਾ ਸਕਦੀ ਹੈ।
ਡੀ. ਜੀ. ਪੀ. ਨੇ ਕਿਹਾ ਕਿ ਲਾਇਸੈਂਸੀ ਹਥਿਆਰ ਆਤਮ ਰੱਖਿਆ ਲਈ ਦਿੱਤੇ ਜਾਂਦੇ ਹਨ ਪਰ ਅੱਜ ਕੱਲ੍ਹ ਹਥਿਆਰਾਂ ਦੀ ਵਰਤੋਂ ਨਿੱਜੀ ਝਗੜਿਆਂ ਵਿਚ ਹੋ ਰਹੀ ਹੈ। ਇਸ ਤੋਂ ਇਲਾਵਾ ਪੁਲਸ ਨੇ 545 ਗੈਂਗਸਟਰਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਕੈਟਾਗਿਰੀਆਂ ਵਿਚ ਵੰਡਿਆ ਗਿਆ ਹੈ। ਜਿਨ੍ਹਾਂ ਵਿਚੋਂ 515 ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 30 ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।