by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੱਡਾ ਇਲਜ਼ਾਮ ਲਗਾਦੇ ਕਿਹਾ ਕਿ ਮੈਂ ਅੱਜ ਕਹਿਣਾ ਨਹੀਂ ਚਾਹੁੰਦਾ ਪਰ ਮੈਨੂੰ ਅੱਜ ਬਹੁਤ ਦੁੱਖ ਲੱਗਾ ਅੱਜ ਜਦੋਂ ਮੁੱਖ ਮੰਤਰੀ ਮਾਨ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਣ ਆਏ ਤਾਂ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਮੈਂ ਸੋਚਿਆ ਸੀ ਕਿ ਮੈਂ ਛੇ ਮਹੀਨੇ ਕੋਈ ਬਿਆਨ ਨਹੀਂ ਦੇਵਾਂਗਾ ਕਿਉਂਕਿ ਪੰਜਾਬ ਦੀ ਜਨਤਾ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਹੈ। ਇਹ ਜੋ ਕਰਨਾ, ਕਰ ਲੈਣ ਕਿਉਂਕਿ ਜਨਤਾ ਨੇ ਫ਼ਤਵਾ ਦਿੱਤਾ ਹੈ ਪਰ ਅੱਜ ਮੇਰੇ ਕੋਲੋਂ ਇਹ ਗੱਲ ਬਰਦਾਸ਼ਤ ਨਹੀਂ ਹੋਈ। ਮੁੱਖ ਮੰਤਰੀ ਨੂੰ ਘੱਟੋ-ਘੱਟ ਗੁਰੁੂਘਰ ਦੀ ਮਰਿਆਦਾ ਦਾ ਖ਼ਿਆਲ ਰੱਖਣਾ ਚਾਹੀਦਾ ਸੀ। ਬਾਦਲ ਨੇ ਕਿਹਾ ਕਿ ਹੁਣ ਉਨ੍ਹਾਂ ’ਤੇ ਪੂਰੇ ਪੰਜਾਬ ਦੀ ਜ਼ਿੰਮੇਵਾਰੀ ਹੈ ਤੇ ਉਨ੍ਹਾਂ ਨੂੰ ਦੇਸ਼ ਤੇ ਦੁਨੀਆ ਦੇਖ ਰਹੀ ਹੁੰਦੀ ਹੈ।